ਨਰਿੰਦਰ ਮੋਦੀ ਸਟੇਡੀਅਮ ਨੂੰ ਨਿਸ਼ਾਨਾ ਬਣਾਉਣ ਦੀ ਧਮਕੀ ਦੇਣ ਵਾਲੇ ਦੋ ਕਾਬੂ

ਨਰਿੰਦਰ ਮੋਦੀ ਸਟੇਡੀਅਮ ਨੂੰ ਨਿਸ਼ਾਨਾ ਬਣਾਉਣ ਦੀ ਧਮਕੀ ਦੇਣ ਵਾਲੇ ਦੋ ਕਾਬੂ


ਅਹਿਮਦਾਬਾਦ, 12 ਮਾਰਚ

ਇਥੋਂ ਦੇ ਨਰਿੰਦਰ ਮੋਦੀ ਸਟੇਡੀਅਮ ਨੂੰ ਨਿਸ਼ਾਨਾ ਬਣਾਉਣ ਲਈ ਕਥਿਤ ਖਾਲਿਸਤਾਨ ਪੱਖੀ ਗਰੁੱਪ ਵੱਲੋਂ ਜਾਰੀ ਕੀਤੀ ਵੀਡੀਓ ਦੇ ਮਾਮਲੇ ਵਿੱਚ ਗੁਜਰਾਤ ਪੁਲੀਸ ਨੇ ਮੱਧ ਪ੍ਰਦੇਸ਼ ਦੇ ਰੇਵਾ ਜ਼ਿਲ੍ਹੇ ਵਿੱਚੋਂ ਅੱਜ ਦੋ ਜਣਿਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਜ਼ਿਕਰਯੋਗ ਹੈ ਕਿ ਇਸ ਸਟੇਡੀਅਮ ਵਿੱਚ ਭਾਰਤ ਤੇ ਆਸਟਰੇਲੀਆ ਵਿਚਾਲੇ 9 ਮੈਚ ਤੋਂ ਟੈਸਟ ਮੈਚ ਸ਼ੁਰੂ ਹੋਇਆ ਸੀ ਜੋ ਹਾਲੇ ਵੀ ਜਾਰੀ ਹੈ। ਇਹ ਧਮਕੀ ਟੈਸਟ ਮੈਚ ਸ਼ੁਰੂ ਹੋਣ ਤੋਂ ਪਹਿਲਾਂ ਦਿੱਤੀ ਗਈ ਸੀ। ਅਹਿਮਦਾਬਾਦ ਪੁਲੀਸ ਦੇ ਸਾਈਬਰ ਸੈੱਲ ਨੂੰ ਜਾਣਕਾਰੀ ਮਿਲੀ ਕਿ ਧਮਕੀ ਭਰਿਆ ਵੀਡੀਓ ਰੇਵਾ ਤੋਂ ਜਾਰੀ ਕੀਤਾ ਗਿਆ ਸੀ ਜਿਸ ਮਗਰੋਂ ਦੋ ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਗਿਆ। ਸਹਾਇਕ ਪੁਲੀਸ ਕਮਿਸ਼ਨਰ ਜਤੇਂਦਰ ਯਾਦਵ ਨੇ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਵਿਅਕਤੀਆਂ ਦੀ ਪਛਾਣ ਰਾਹੁਲ ਕੁਮਾਰ ਤੇ ਨਰੇਂਦਰ ਕੁਸ਼ਵਾਹਾ ਵਜੋਂ ਹੋਈ ਹੈ ਜੋ ਕਿ ਮੱਧ ਪ੍ਰਦੇਸ਼ ਦੇ ਸਤਨਾ ਦੇ ਵਸਨੀਕ ਹਨ। -ਪੀਟੀਆਈ



Source link