ਸਾਂਬਾ/ਜੰਮੂ, 25 ਮਾਰਚ
ਜੰਮੂ-ਕਸ਼ਮੀਰ ਦੇ ਸਾਂਬਾ ਜ਼ਿਲ੍ਹੇ ਵਿੱਚ ਅੱਜ ਕਬਾੜ ਫੈਕਟਰੀ ਵਿੱਚ ਹੋਏ ਧਮਾਕੇ ਕਾਰਨ ਇੱਕ ਵਿਅਕਤੀ ਦੀ ਮੌਤ ਹੋ ਗਈ ਅਤੇ ਚਾਰ ਜ਼ਖ਼ਮੀ ਹੋ ਗਏ। ਫੈਕਟਰੀ ਬਾੜੀਬ੍ਰਹਾਮਣਾ ਖੇਤਰ ਵਿੱਚ ਸਥਿਤ ਹੈ। ਜ਼ਖਮੀਆਂ ਨੂੰ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ। ਪੁਲੀਸ ਨੇ ਮੌਕੇ ‘ਤੇ ਪਹੁੰਚ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।