ਪੰਜਾਬ ਸਰਕਾਰ ਨੇ ਹਾਈ ਕੋਰਟ ਨੂੰ ਦੱਸਿਆ: ਅੰਮ੍ਰਿਤਪਾਲ ਸਿੰਘ ਹਿਰਾਸਤ ’ਚ ਨਹੀਂ ਪਰ ਪੁਲੀਸ ਉਸ ਨੂੰ ਗ੍ਰਿਫ਼ਤਾਰ ਕਰਨ ਦੇ ਨੇੜੇ

ਪੰਜਾਬ ਸਰਕਾਰ ਨੇ ਹਾਈ ਕੋਰਟ ਨੂੰ ਦੱਸਿਆ: ਅੰਮ੍ਰਿਤਪਾਲ ਸਿੰਘ ਹਿਰਾਸਤ ’ਚ ਨਹੀਂ ਪਰ ਪੁਲੀਸ ਉਸ ਨੂੰ ਗ੍ਰਿਫ਼ਤਾਰ ਕਰਨ ਦੇ ਨੇੜੇ

ਚੰਡੀਗੜ੍ਹ, 28 ਮਾਰਚ

ਪੰਜਾਬ ਸਰਕਾਰ ਨੇ ਪੰਜਾਬ ਤੇ ਹਰਿਆਣਾ ਹਾਈ ਕੋਰਟ ‘ਚ ਕਿਹਾ ਕਿ ਪੁਲੀਸ ਵੱਖਵਾਦੀ ਨੇਤਾ ਅੰਮ੍ਰਿਤਪਾਲ ਸਿੰਘ ਗ੍ਰਿਫ਼ਤਾਰੀ ਦੇ ਬੇਹੱਦ ਨੇੜੇ ਹੈ। ਸਰਕਾਰ ਨੇ ਕਿਹਾ ਕਿ ਅੰਮ੍ਰਿਤਪਾਲ ਸਿੰਘ ਪੁਲੀਸ ਦੀ ਹਿਰਾਸਤ ਵਿਚ ਨਹੀਂ ਹੈ। ਇਸ ਤੋਂ ਬਾਅਦ ਅਦਾਲਤ ਨੇ ਸਰਕਾਰ ਨੂੰ ਇਸ ਸਬੰਧੀ ਹਲਫ਼ਨਾਮਾ ਦਾਇਰ ਕਰਨ ਦੇ ਆਦੇਸ਼ ਦਿੱਤੇ ਹਨ। ਇਸ ਤੋਂ ਇਲਾਵਾ ਪਟੀਸ਼ਨਰ ਦੇ ਵਕੀਲ ਨੂੰ ਵੀ ਅੰਮ੍ਰਿਤਪਾਲ ਸਿੰਘ ਨੂੰ ਪੁਲੀਸ ਹਿਰਾਸਤ ਵਿਚ ਹੋਣ ਦੇ ਸਬੂਤ ਪੇਸ਼ ਕਰਨ ਦੇ ਆਦੇਸ਼ ਦਿੱਤੇ ਹਨ। ਮਾਮਲੇ ਦੀ ਅਗਲੀ ਸੁਣਵਾਈ 29 ਮਾਰਚ ਨੂੰ ਕੀਤੀ ਜਾਵੇਗੀ।

Source link