ਚੰਡੀਗੜ੍ਹ: ਪੰਜਾਬ ਸਕੂਲ ਸਿੱਖਿਆ ਵਿਭਾਗ ਵੱਲੋਂ ਰਾਜ ਦੇ ਸਕੂਲਾਂ ਦੇ ਸਮੇਂ ਵਿੱਚ ਤਬਦੀਲੀ ਕੀਤੀ ਗਈ ਹੈ। ਨਵੇਂ ਹੁਕਮਾਂ ਅਨੁਸਾਰ ਪ੍ਰਾਇਮਰੀ ਸਕੂਲ ਸਵੇਰੇ 8.00 ਵਜੇ ਖੁੱਲ੍ਹਣਗੇ ਅਤੇ ਦੁਪਹਿਰ 2.00 ਵਜੇ ਛੁੱਟੀ ਹੋਵੇਗੀ। ਇਸੇ ਤਰ੍ਹਾਂ ਮਿਡਲ, ਹਾਈ ਅਤੇ ਸੀਨੀਅਰ ਸੈਕੰਡਰੀ ਸਕੂਲਾਂ ਵਿੱਚ ਸਵੇਰੇ 8.00 ਵਜੇ ਸਵੇਰ ਦੀ ਸਭਾ ਹੋਵੇਗੀ ਅਤੇ ਦੁਪਹਿਰ 2.00 ਵਜੇ ਛੁੱਟੀ ਹੋਵੇਗੀ। -ਟਨਸ