ਨਵੀਂ ਦਿੱਲੀ, 16 ਅਪਰੈਲ
ਭਾਰਤ ਵਿੱਚ ਪਿਛਲੇ 24 ਘੰਟਿਆਂ ਵਿੱਚ ਕਰੋਨਾ ਲਾਗ ਦੇ 10,093 ਨਵੇਂ ਕੇਸ ਸਾਹਮਣੇ ਆਏ ਹਨ ਅਤੇ ਇਲਾਜ ਅਧੀਨ ਮਰੀਜ਼ਾਂ ਦੀ ਗਿਣਤੀ ਵਧ ਕੇ 57,542 ਹੋ ਗਈ ਹੈ। ਕੇਂਦਰੀ ਸਿਹਤ ਮੰਤਰਾਲੇ ਵੱਲੋਂ ਅੱਜ ਸਵੇਰੇ ਅੱਠ ਵਜੇ ਜਾਰੀ ਤਾਜ਼ਾ ਅੰਕੜਿਆਂ ਅਨੁਸਾਰ ਦੇਸ਼ ਵਿੱਚ ਕਰੋਨਾ ਨਾਲ 23 ਹੋਰ ਮਰੀਜ਼ਾਂ ਲੋਕਾਂ ਦੀ ਮੌਤ ਨਾਲ ਮ੍ਰਿਤਕਾਂ ਦੀ ਕੁੱਲ ਗਿਣਤੀ 5,31,114 ਹੋ ਗਈ ਹੈ। ਇਸ ਦੇ ਨਾਲ ਹੀ ਦੇਸ਼ ਵਿੱਚ ਕਰੋਨਾ ਕੇਸਾਂ ਦੀ ਕੁੱਲ ਗਿਣਤੀ 4,48,18,115 ਹੋ ਗਈ ਹੈ ਜਦਕਿ ਹੁਣ ਤੱਕ 4,42,29,459 ਮਰੀਜ਼ ਲਾਗ ਤੋਂ ਉੱਭਰ ਵੀ ਚੁੱਕੇ ਹਨ।