ਪੁਣਛ ’ਚ ਸ਼ਹੀਦ ਹੋਏ ਹੌਲਦਾਰ ਮਨਦੀਪ ਸਿੰਘ ਦਾ ਪਿੰਡ ਚਣਕੋਈਆਂ ਕਲਾਂ ’ਚ ਸਰਕਾਰੀ ਤੇ ਫ਼ੌਜੀ ਸਨਮਾਨ ਨਾਲ ਸਸਕਾਰ

ਪੁਣਛ ’ਚ ਸ਼ਹੀਦ ਹੋਏ ਹੌਲਦਾਰ ਮਨਦੀਪ ਸਿੰਘ ਦਾ ਪਿੰਡ ਚਣਕੋਈਆਂ ਕਲਾਂ ’ਚ ਸਰਕਾਰੀ ਤੇ ਫ਼ੌਜੀ ਸਨਮਾਨ ਨਾਲ ਸਸਕਾਰ


ਦੇਵਿੰਦਰ ਸਿੰਘ ਜੱਗੀ

ਪਾਇਲ, 22 ਅਪਰੈਲ

ਜੰਮੂ-ਕਸ਼ਮੀਰ ਦੇ ਪੁਣਛ ‘ਚ ਦਹਿਸ਼ਤਗਰਦਾਂ ਦੇ ਹਮਲੇ ਵਿੱਚ ਸ਼ਹੀਦ ਹੋਏ ਹਲਕਾ ਪਾਇਲ ਦੇ ਪਿੰਡ ਚਣਕੋਈਆਂ ਕਲਾਂ ਦੇ ਹੌਲਦਾਰ ਮਨਦੀਪ ਸਿੰਘ ਪੁੱਤਰ ਸਾਬਕਾ ਸਰਪੰਚ ਰੂਪ ਸਿੰਘ ਦਾ ਸਸਕਾਰ ਸਰਕਾਰੀ ਤੇ ਫ਼ੌਜੀ ਸਨਮਾਨ ਨਾਲ ਪਿੰਡ ਦੇ ਸਮਸ਼ਾਨਘਾਟ ਵਿੱਚ ਕੀਤਾ ਗਿਆ। ਸ਼ਹੀਦ ਮਨਦੀਪ ਸਿੰਘ ਦੀ ਅੰਤਿਮ ਵਿਦਾਇਗੀ ਸਮੇਂ ਫੌਜ ਦੀ ਟੁਕੜੀ ਵਲੋਂ ਸਲਾਮੀ ਦਿੱਤੀ ਗਈ। ਸ਼ਹੀਦ ਮਨਦੀਪ ਸਿੰਘ ਨੂੰ ਫੌਜ ਦੇ ਕਮਾਂਡੈਟ ਜਨਰਲ ਮਨੋਜ ਪਾਂਡੇ, ਲੈਫਟੀਨੈਂਟ ਜਨਰਲ ਦਵਿੰਦਰਾ ਸ਼ਰਮਾ, ਡਿਪਟੀ ਕਮਿਸ਼ਨਰ ਸੁਰਭੀ ਮਲਿਕ, ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ, ਐੱਸਐਸਪੀ ਖੰਨਾ ਅਮਨੀਤ ਕੌਂਡਲ, ਐੱਸਡੀਐਮ ਪਾਇਲ ਜਸਲੀਨ ਕੌਰ ਭੁੱਲਰ ਤੋਂ ਇਲਾਵਾ ਸੰਤ ਮਹਾਂਪੁਰਸ਼ਾਂ ਵੱਲੋਂ ਫੁੱਲ ਮਲਾਵਾਂ ਭੇਟ ਕੀਤੀਆਂ ਗਈਆਂ। ਅੰਤਿਮ ਸੰਸਕਾਰ ਕਰਨ ਸਮੇਂ ਗੁਰੂ ਘਰ ਦੇ ਗ੍ਰੰਥੀ ਸਿੰਘ ਵੱਲੋਂ ਅਰਦਾਸ ਕੀਤੀ ਗਈ। ਚਿਖਾ ਨੂੰ ਅਗਨੀ ਭੇਟ ਕਰਨ ਦੀ ਰਸਮ ਸ਼ਹੀਦ ਦੇ ਪੁੱਤਰ ਕਰਨਦੀਪ ਸਿੰਘ ਵੱਲੋਂ ਅਦਾ ਕੀਤੀ ਗਈ ਅਤੇ ਬੱਚੇ ਨੇ ਬੜੇ ਹੋਸਲੇ ਨਾਲ ਕਿਹਾ ਕਿ ਉਹ ਵੀ ਆਪਣੇ ਪਿਤਾ ਵਾਂਗ ਫੌਜ ਵਿੱਚ ਭਰਤੀ ਹੋ ਕੇ ਦੇਸ਼ ਦੀ ਰੱਖਿਆ ਕਰੇਗਾ। ਇਸ ਮੌਕੇ ਹਲਕਾ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਨੇ ਸ਼ਹੀਦ ਦੀ ਸਹਾਦਤ ਨੂੰ ਪ੍ਰਣਾਮ ਕੀਤਾ। ਸ਼ਹੀਦ ਦੇ ਸਸਕਾਰ ਸਮੇਂ ਸਾਬਕਾ ਮੰਤਰੀ ਈਸ਼ਰ ਸਿੰਘ ਮੇਹਰਬਾਨ, ਪੀਏਸੀ ਦੇ ਮੈਂਬਰ ਹਰਜੀਵਨਪਾਲ ਸਿੰਘ ਗਿੱਲ, ਗੁਰਦੀਪ ਸਿੰਘ ਕਾਲੀ, ਸ਼੍ਰੋਮਣੀ ਕਮੇਟੀ ਮੈਂਬਰ ਹਰਪਾਲ ਸਿੰਘ ਜੱਲ੍ਹਾ, ਤਹਿਸੀਲਦਾਰ ਗੁਰਦੀਪ ਸਿੰਘ ਢਿੱਲੋਂ, ਡੀਐੱਸਪੀ ਗੁਰਮੀਤ ਸਿੰਘ, ਐੱਸਐਚਓ ਵਿਜੇ ਕੁਮਾਰ, ਐਕਸ ਸਰਵਿਸਮੈਨ ਵੈਲਫੇਅਰ ਤਾਲਮੇਲ ਕਮੇਟੀ ਲੁਧਿਆਣਾ ਦੇ ਨੁਮਾਇੰਦਿਆਂ ਤੋ ਇਲਾਵਾ ਇਲਾਕੇ ਦੇ ਪੰਚ ਸਰਪੰਚ ਹਾਜ਼ਰ ਸਨ।



Source link