ਪ੍ਰਸ਼ਾਂਤ ਮਹਾਸਾਗਰ ਵਿੱਚ 7.1 ਸ਼ਿੱਦਤ ਤਾ ਭੂਚਾਲ

ਪ੍ਰਸ਼ਾਂਤ ਮਹਾਸਾਗਰ ਵਿੱਚ 7.1 ਸ਼ਿੱਦਤ ਤਾ ਭੂਚਾਲ


ਵੇਲਿੰਗਟਨ, 24 ਅਪਰੈਲ

ਪ੍ਰਸ਼ਾਂਤ ਮਹਾਸਾਗਰ ਦੇ ਇੱਕ ਦੂਰ-ਦੁਰਾਡੇ ਹਿੱਸੇ ਵਿੱਚ ਅੱਜ 7.1 ਸ਼ਿੱਦਤ ਦਾ ਭੂਚਾਲ ਆਇਆ, ਪਰ ਸੁਨਾਮੀ ਦਾ ਕੋਈ ਖ਼ਤਰਾ ਨਹੀਂ ਹੈ। ਅਮਰੀਕੀ ਭੂ-ਵਿਗਿਆਨ ਸਰਵੇਖਣ ਮੁਤਾਬਕ ਇਹ ਭੂਚਾਲ ਨਿਊਜ਼ੀਲੈਂਡ ਦੇ ਉੱਤਰੀ ਟਾਪੂ ਤੋਂ ਲਗਪਗ 900 ਕਿਲੋਮੀਟਰ ਉੱਤਰ-ਪੂਰਬ ਵਿੱਚ ਕੇਰਮਾਡੇਕ ਟਾਪੂ ਨੇੜੇ 49 ਕਿਲੋਮੀਟਰ ਦੀ ਡੂੰਘਾਈ ‘ਤੇ ਆਇਆ ਸੀ। ਨਿਊਜ਼ੀਲੈਂਡ ਦੀ ਕੌਮੀ ਆਫ਼ਤ ਪ੍ਰਬੰਧਨ ਏਜੰਸੀ ਨੇ ਇੱਕ ਬਿਆਨ ਵਿੱਚ ਕਿਹਾ ਕਿ ਉਹ ਇਹ ਪਤਾ ਲਾਉਣ ਦੀ ਕੋਸ਼ਿਸ਼ ਕਰ ਰਹੀ ਹੈ ਕਿ ਭੂਚਾਲ ਮੁੜ ਨਿਊਜ਼ੀਲੈਂਡ ਨੂੰ ਪ੍ਰਭਾਵਿਤ ਕਰ ਸਕਦਾ ਹੈ ਜਾਂ ਨਹੀਂ। -ਪੀਟੀਆਈ



Source link