ਚੰਡੀਗੜ੍ਹ, 26 ਅਪਰੈਲ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੁਣਛ ‘ਚ ਅਤਿਵਾਦੀ ਹਮਲੇ ਵਿੱਚ ਸ਼ਹੀਦ ਹੋਏ ਬਟਾਲਾ ਦੇ ਸ਼ਹੀਦ ਹਰਕ੍ਰਿਸ਼ਨ ਸਿੰਘ ਦੇ ਪਰਿਵਾਰ ਨਾਲ ਮੁਲਾਕਾਤ ਕੀਤੀ । ਸ੍ਰੀ ਮਾਨ ਨੇ ਟਵੀਟ ਕਰਦਿਆਂ ਕਿਹਾ ਕਿਹਾ ਕਿ ਉਨ੍ਹਾਂ ਨੇ ਦੁਖੀ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ ਤੇ ਸ਼ਹੀਦ ਦੇ ਸ਼ਰਧਾ ਦੇ ਫੁੱਲ ਭੇਟ ਕੀਤੇ। ਸਰਕਾਰ ਵੱਲੋਂ ਵਿੱਤੀ ਸਹਾਇਤਾ ਦੇ ਤੌਰ ‘ਤੇ ਸ਼ਹੀਦ ਦੇ ਪਰਿਵਾਰ ਨੂੰ ਇਕ ਕਰੋੜ ਰੁਪਏ ਦਾ ਚੈੱਕ ਸੌਂਪਿਆ। ਮੁੱਖ ਮੰਤਰੀ ਨੇ ਕਿਹਾ ਕਿ ਸ਼ਹੀਦ ਉਪਰ ਪੰਜਾਬ ਤੇ ਦੇਸ਼ ਨੂੰ ਮਾਣ ਹੈ।