ਵਾਸ਼ਿੰਗਟਨ, 5 ਮਈ
ਅਮਰੀਕਾ ਦੇ ਰਾਸ਼ਟਰਪਤੀ ਜੋਅ ਬਾਇਡਨ ਨੇ ਅਜੈ ਬੰਗਾ ਨੂੰ ਵਿਸ਼ਵ ਬੈਂਕ ਦਾ ਅਗਲਾ ਪ੍ਰਧਾਨ ਬਣਨ ‘ਤੇ ਵਧਾਈ ਦਿੱਤੀ ਹੈ। ਬਾਇਡਨ ਨੇ ਇਹ ਵੀ ਕਿਹਾ ਕਿ ਉਹ ਗਰੀਬੀ ਘਟਾਉਣ ਅਤੇ ਜਲਵਾਯੂ ਸਮੇਤ ਵਿਸ਼ਵ ਦੀਆਂ ਚੁਣੌਤੀਆਂ ਨੂੰ ਹੱਲ ਕਰਨ ਲਈ ਵਿਸ਼ਵ ਬੈਂਕ ਨੂੰ ਅੱਗੇ ਲੈ ਕੇ ਜਾਣਗੇ। ਇਸ ਤੋਂ ਪਹਿਲਾਂ ਅਮਰੀਕਾ ਦੀ ਉਪ ਰਾਸ਼ਟਰਪਤੀ ਕਮਲਾ ਹੈਰਿਸ ਨੇ ਵੀ ਭਾਰਤ ਵਿੱਚ ਜਨਮੇ ਅਜੈ ਬੰਗਾ ਨੂੰ ਵਿਸ਼ਵ ਬੈਂਕ ਦਾ ਪ੍ਰਧਾਨ ਚੁਣੇ ਜਾਣ ‘ਤੇ ਵਧਾਈ ਦਿੱਤੀ ਸੀ।