ਜਾਲੌਨ, 7 ਮਈ
ਇਥੇ ਬਰਾਤੀਆਂ ਨੂੰ ਲਿਜਾ ਰਹੀ ਇੱਕ ਬੱਸ ਸੜਕ ਕਿਨਾਰੇ ਖੱਡ ਵਿੱਚ ਡਿੱਗ ਗਈ, ਜਿਸ ਕਾਰਨ ਪੰਜ ਲੋਕਾਂ ਦੀ ਮੌਤ ਹੋ ਗਈ ਅਤੇ 17 ਹੋਰ ਜ਼ਖਮੀ ਹੋ ਗਏ। ਐਸਪੀ ਇਰਾਜ ਰਾਜਾ ਨੇ ਦੱਸਿਆ ਕਿ ਬੱਸ ਨੂੰ ਗੋਪਾਲਪੁਰਾ ਪਿੰਡ ਨੇੜੇ ਇੱਕ ਹੋਰ ਵਾਹਨ ਨੇ ਟੱਕਰ ਮਾਰ ਦਿੱਤੀ, ਜਿਸ ਤੋਂ ਬਾਅਦ ਇਹ ਇੱਕ ਖੱਡ ਵਿੱਚ ਡਿੱਗ ਗਈ। ਇਹ ਹਾਦਸਾ ਤੜਕੇ 3 ਵਜੇ ਦੇ ਕਰੀਬ ਉਸ ਸਮੇਂ ਵਾਪਰਿਆ ਜਦੋਂ ਬਰਾਤੀ ਬੱਸ ਰਾਹੀਂ ਪਰਤ ਰਹੇ ਸਨ। ਮ੍ਰਿਤਕਾਂ ਦੀ ਪਛਾਣ ਕੁਲਦੀਪ (36), ਰਘੂਨੰਦਨ (46), ਸਿਰੋਭਾਨ (65), ਕਰਨ ਸਿੰਘ (34) ਅਤੇ ਵਿਕਾਸ (32) ਵਜੋਂ ਹੋਈ ਹੈ।