ਕਰਨਾਟਕ ਦੇ ਮੁੱਖ ਮੰਤਰੀ ਦੀ ਚੋਣ ਅੱਜ; ਕਾਂਗਰਸ ਵਿਧਾਇਕ ਦਲ ਦੀ ਮੀਟਿੰਗ ਤੋਂ ਬਾਅਦ ਹੋਵੇਗਾ ਫੈਸਲਾ

ਕਰਨਾਟਕ ਦੇ ਮੁੱਖ ਮੰਤਰੀ ਦੀ ਚੋਣ ਅੱਜ; ਕਾਂਗਰਸ ਵਿਧਾਇਕ ਦਲ ਦੀ ਮੀਟਿੰਗ ਤੋਂ ਬਾਅਦ ਹੋਵੇਗਾ ਫੈਸਲਾ


ਬੰਗਲੁਰੂ, 14 ਮਈ

ਕਰਨਾਟਕ ਵਿਚ ਕਾਂਗਰਸ ਨੂੰ ਬਹੁਮਤ ਮਿਲਣ ਤੋਂ ਬਾਅਦ ਅੱਜ ਮੁੱਖ ਮੰਤਰੀ ਦੀ ਚੋਣ ਕੀਤੀ ਜਾਵੇਗੀ ਜਿਸ ਸਬੰਧੀ ਫੈਸਲਾ ਕਾਂਗਰਸ ਵਿਧਾਇਕ ਦਲ ਦੀ ਮੀਟਿੰਗ ਵਿਚ ਕੀਤਾ ਜਾਵੇਗਾ। ਸਿੱਧਾਰਮੱਈਆ ਅਤੇ ਸ਼ਿਵਕੁਮਾਰ ਦੇ ਸਮਰਥਕਾਂ ਵਲੋਂ ਲਾਏ ਪੋਸਟਰਾਂ ‘ਤੇ ਕਰਨਾਟਕ ਕਾਂਗਰਸ ਦੇ ਕਾਰਜਕਾਰੀ ਪ੍ਰਧਾਨ ਰਾਮਲਿੰਗਾ ਨੇ ਕਿਹਾ ਕਿ ਅੱਜ ਸ਼ਾਮੀ ਹੋਣ ਵਾਲੀ ਕਾਂਗਰਸ ਵਿਧਾਇਕ ਦਲ ਦੀ ਬੈਠਕ ਹੋਵੇਗੀ ਜਿਸ ਵਿਚ ਏਆਈਸੀਸੀ ਦੇ ਪ੍ਰਧਾਨ ਅਤੇ ਜਨਰਲ ਸਕੱਤਰ ਵਲੋਂ ਵਿਧਾਇਕਾਂ ਦੀ ਰਾਏ ਲਈ ਜਾਵੇਗੀ ਜਿਸ ਤੋਂ ਬਾਅਦ ਮੁੱਖ ਮੰਤਰੀ ਦੇ ਨਾਂ ਬਾਰੇ ਫੈਸਲਾ ਹੋਵੇਗਾ।



Source link