ਕੋਲਕਾਤਾ, 15 ਮਈ
ਪੱਛਮੀ ਬੰਗਾਲ ਦੀ ਮੁੱਖ ਮੰਤਰੀ ਤੇ ਤ੍ਰਿਣਮੂਲ ਕਾਂਗਰਸ ਦੀ ਸੁਪਰੀਮੋ ਮਮਤਾ ਬੈਨਰਜੀ ਨੇ ਸਾਲ 2024 ਵਿੱਚ ਹੋਣ ਵਾਲੀਆਂ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਅੱਜ ਕਿਹਾ ਕਿ ਜਿਥੇ ਕਿਧਰੇ ਵੀ ਕਾਂਗਰਸ ਮਜ਼ਬੂਤ ਹੈ, ਉਹ ਉਸ ਦਾ ਸਮਰਥਨ ਕਰਨਗੇ। ਲੋਕ ਸਭਾ ਚੋਣਾਂ ਲਈ ਪਾਰਟੀਆਂ ‘ਚ ਆਪਸੀ ਸੀਟਾਂ ਦੀ ਵੰਡ ਬਾਰੇ ਉਨ੍ਹਾਂ ਕਿਹਾ ਕਿ ਮਜ਼ਬੂਤ ਖੇਤਰੀ ਦਲਾਂ ਨੂੰ ਪਹਿਲੀ ਮਿਲਣੀ ਚਾਹੀਦੀ ਹੈ।