ਕਿਸਾਨਾਂ ਦੀ ਪ੍ਰਦਰਸ਼ਨਕਾਰੀ ਭਲਵਾਨਾਂ ਦੇ ਹੱਕ ’ਚ ਐਤਵਾਰ ਨੂੰ ਮੀਟਿੰਗ: ਪੁਲੀਸ ਦੀ ਜੰਤਰ ਮੰਤਰ ਤੇ ਦਿੱਲੀ ਦੀਆਂ ਸਰਹੱਦਾਂ ’ਤੇ ਸਖ਼ਤ ਚੌਕਸੀ

ਕਿਸਾਨਾਂ ਦੀ ਪ੍ਰਦਰਸ਼ਨਕਾਰੀ ਭਲਵਾਨਾਂ ਦੇ ਹੱਕ ’ਚ ਐਤਵਾਰ ਨੂੰ ਮੀਟਿੰਗ: ਪੁਲੀਸ ਦੀ ਜੰਤਰ ਮੰਤਰ ਤੇ ਦਿੱਲੀ ਦੀਆਂ ਸਰਹੱਦਾਂ ’ਤੇ ਸਖ਼ਤ ਚੌਕਸੀ


ਨਵੀਂ ਦਿੱਲੀ, 19 ਮਈ

ਐਤਵਾਰ ਨੂੰ ਪ੍ਰਦਰਸ਼ਨਕਾਰੀ ਪਹਿਲਵਾਨਾਂ ਦੇ ਸਮਰਥਨ ਵਿੱਚ ਕਿਸਾਨਾਂ ਦੀ ਮੀਟਿੰਗ ਦੇ ਮੱਦੇਨਜ਼ਰ ਦਿੱਲੀ ਪੁਲੀਸ ਨੇ ਜੰਤਰ-ਮੰਤਰ ਦੀ ਪ੍ਰਦਰਸ਼ਨ ਵਾਲੀ ਥਾਂ ਅਤੇ ਰਾਸ਼ਟਰੀ ਰਾਜਧਾਨੀ ਦੀਆਂ ਸਰਹੱਦਾਂ ‘ਤੇ ਸੁਰੱਖਿਆ ਦੇ ਪੁਖਤਾ ਪ੍ਰਬੰਧ ਕੀਤੇ ਹਨ। ਪੁਲੀਸ ਅਨੁਸਾਰ ਦਿੱਲੀ ਵਿੱਚ ਦਾਖ਼ਲ ਹੋਣ ਵਾਲੇ ਵਾਹਨਾਂ ਦੀ ਚੈਕਿੰਗ ਕੀਤੀ ਜਾਵੇਗੀ ਅਤੇ ਸਰਹੱਦੀ ਇਲਾਕਿਆਂ ਵਿੱਚ ਨਾਕੇ ਲਾਏ ਜਾਣਗੇ। ਸੀਨੀਅਰ ਪੁਲੀਸ ਅਧਿਕਾਰੀ ਨੇ ਕਿਹਾ ਕਿ ਜੰਤਰ-ਮੰਤਰ ਅਤੇ ਆਲੇ-ਦੁਆਲੇ ਸੁਰੱਖਿਆ ਦੇ ਪੁਖਤਾ ਪ੍ਰਬੰਧ ਕੀਤੇ ਜਾਣਗੇ ਅਤੇ ਪ੍ਰਦਰਸ਼ਨ ਵਾਲੀ ਥਾਂ ‘ਤੇ ਪਹਿਲਾਂ ਹੀ ਕਈ-ਲੇਅਰ ਬੈਰੀਕੇਡ ਲਗਾਏ ਗਏ ਹਨ। 24 ਘੰਟੇ ਸਥਿਤੀ ‘ਤੇ ਨਜ਼ਰ ਰੱਖਣ ਲਈ ਪੂਰੇ ਖੇਤਰ ਨੂੰ ਸੀਸੀਟੀਵੀ ਕੈਮਰਿਆਂ ਨਾਲ ਕਵਰ ਕੀਤਾ ਜਾਵੇਗਾ। ਦਿੱਲੀ ਦੇ ਸਰਹੱਦੀ ਇਲਾਕਿਆਂ ਵਿਚ ਵੀ ਨਾਕੇ ਲਾਏ ਜਾਣਗੇ ਅਤੇ ਚੈਕਿੰਗ ਤੇਜ਼ ਕੀਤੀ ਜਾਵੇਗੀ। ਜੇ ਲੋੜ ਪਈ ਤਾਂ ਵਾਧੂ ਸੁਰੱਖਿਆ ਕਰਮਚਾਰੀ ਤਾਇਨਾਤ ਕੀਤੇ ਜਾਣਗੇ। ਦਿੱਲੀ ਦੀਆਂ ਸਰਹੱਦਾਂ ‘ਤੇ ਵੀ ਗਸ਼ਤ ਵਧਾਈ ਜਾਵੇਗੀ। ਪ੍ਰਦਰਸ਼ਨਕਾਰੀ ਪਹਿਲਵਾਨਾਂ ਨੂੰ ਸਲਾਹ ਦੇਣ ਵਾਲੀ 31 ਮੈਂਬਰੀ ਕਮੇਟੀ ਨੇ 7 ਮਈ ਨੂੰ ਕਿਹਾ ਸੀ ਕਿ ਜੇ ਭਾਰਤੀ ਕੁਸ਼ਤੀ ਮਹਾਸੰਘ ਦੇ ਮੁਖੀ ਬ੍ਰਿਜ ਭੂਸ਼ਨ ਸ਼ਰਨ ਸਿੰਘ ਨੂੰ 21 ਮਈ ਤੱਕ ਗ੍ਰਿਫਤਾਰ ਨਾ ਕੀਤਾ ਗਿਆ ਤਾਂ ਉਹ ‘ਅਹਿਮ ਫੈਸਲਾ’ ਲਵੇਗੀ।

ਇਸ ਦੌਰਾਨ ਅੱਜ ਕਾਂਗਰਸ ਦੇ ਨੇਤਾ ਸਚਿਨ ਪਾਇਲਟ ਪ੍ਰਦਰਸ਼ਨਕਾਰੀ ਭਲਵਾਨਾਂ ਕੋਲ ਪੁੱਜੇ ਤੇ ਉਨ੍ਹਾਂ ਨਾਲ ਇਕਮੁੱਠਤਾ ਜ਼ਾਹਰ ਕੀਤੀ। ਉਨ੍ਹਾਂ ਤੋਂ ਇਲਾਵਾ ਕਈ ਮਹਿਲਾ ਜਥੇਬੰਦੀਆਂ ਨੇ ਵੀ ਭਲਵਾਨਾਂ ਦੇ ਹੱਕ ਵਿੱਚ ਪ੍ਰਦਰਸ਼ਨ ਕੀਤਾ।



Source link