ਅੰਮ੍ਰਿਤਸਰ ਦੇ ਸਰਹੱਦੀ ਇਲਾਕਿਆਂ ’ਚ ਬੀਐੱਸਐੱਫ ਨੇ ਪਾਕਿਸਤਾਨ ਤੋਂ ਆਏ ਦੋ ਡਰੋਨ ਡੇਗੇ ਤੇ ਹੈਰੋਇਨ ਬਰਾਮਦ ਕੀਤੀ

ਅੰਮ੍ਰਿਤਸਰ ਦੇ ਸਰਹੱਦੀ ਇਲਾਕਿਆਂ ’ਚ ਬੀਐੱਸਐੱਫ ਨੇ ਪਾਕਿਸਤਾਨ ਤੋਂ ਆਏ ਦੋ ਡਰੋਨ ਡੇਗੇ ਤੇ ਹੈਰੋਇਨ ਬਰਾਮਦ ਕੀਤੀ


ਜਲੰਧਰ, 20 ਮਈ

ਬੀਐੱਸਐੱਫ ਨੇ ਸ਼ੁੱਕਰਵਾਰ ਰਾਤ ਪੰਜਾਬ ਵਿੱਚ ਅੰਤਰਰਾਸ਼ਟਰੀ ਸਰਹੱਦ ਪਾਰ ਕਰਕੇ ਭਾਰਤ ਵਿੱਚ ਦਾਖਲ ਹੋਣ ਦੀ ਕੋਸ਼ਿਸ਼ ਕਰ ਰਹੇ ਦੋ ਪਾਕਿਸਤਾਨੀ ਡਰੋਨਾਂ ਨੂੰ ਡੇਗ ਦਿੱਤਾ। ਦੋਵੇਂ ਘਟਨਾਵਾਂ ਅੰਮ੍ਰਿਤਸਰ ਜ਼ਿਲ੍ਹੇ ਦੇ ਸਰਹੱਦੀ ਇਲਾਕਿਆਂ ਦੀਆਂ ਹਨ। ਪਹਿਲਾ ਡਰੋਨ ਪਿੰਡ ਧਾਰੀਵਾਲ ਤੋਂ ਬਰਾਮਦ ਕੀਤਾ ਗਿਆ ਸੀ। ਬੀਐੱਸਐੱਫ ਜਵਾਨਾਂ ਨੇ ਸ਼ੁੱਕਰਵਾਰ ਰਾਤ ਕਰੀਬ 9 ਵਜੇ ਉਸ ਨੂੰ ਗੋਲੀ ਮਾਰ ਕੇ ਡੇਗ ਲਿਆ। ਦੂਸਰਾ ਡਰੋਨ ਪਿੰਡ ਰਤਨ ਖੁਰਦ ਤੋਂ ਰਾਤ ਕਰੀਬ ਸਾਢੇ ਨੌਂ ਵਜੇ ਜਵਾਨਾਂ ਵੱਲੋਂ ਗੋਲੀਬਾਰੀ ਤੋਂ ਬਾਅਦ ਬਰਾਮਦ ਕੀਤਾ ਗਿਆ। ਦੂਜੇ ਮਾਮਲੇ ਵਿੱਚ ਡਰੋਨ ਨਾਲ ਦੋ ਪੈਕੇਟ ਜੁੜੇ ਹੋਏ ਸਨ, ਜਿਨ੍ਹਾਂ ਵਿੱਚੋਂ 2.6 ਕਿਲੋ ਸ਼ੱਕੀ ਹੈਰੋਇਨ ਬਰਾਮਦ ਹੋਈ।



Source link