ਹੀਰੋਸ਼ੀਮਾ, 21 ਮਈ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜੀ-7 ਸਿਖਰ ਵਾਰਤਾ ਤੋਂ ਇਕਪਾਸੇ ਆਪਣੇ ਬ੍ਰਿਟਿਸ਼ ਹਮਰੁਤਬਾ ਰਿਸ਼ੀ ਸੂਨਕ ਨਾਲ ਭਾਰਤ-ਯੂਕੇ ਮੁਕਤ ਵਪਾਰ ਸਮਝੌਤੇ ਦੀ ਪ੍ਰਗਤੀ ਸਮੇਤ ਦੁਵੱਲੀ ਰਣਨੀਤਕ ਭਾਈਵਾਲੀ ਬਾਰੇ ਸਮੀਖਿਆ ਕੀਤੀ। ਬੈਠਕ ਦੌਰਾਨ ਦੋਵਾਂ ਆਗੂਆਂ ਨੇ ਵਪਾਰ ਤੇ ਨਿਵੇਸ਼ ਅਤੇ ਵਿਗਿਆਨ ਤੇ ਤਕਨਾਲੋਜੀ ਵਰਗੇ ਖੇਤਰਾਂ ਵਿੱਚ ਦੁਵੱਲੇ ਸਹਿਯੋਗ ਨੂੰ ਹੋਰ ਮਜ਼ਬੂਤ ਕਰਨ ਦੀ ਸਹਿਮਤੀ ਦਿੱਤੀ। ਸ੍ਰੀ ਮੋਦੀ ਨੇ ਮੀਟਿੰਗ ਨੂੰ ਸਫ਼ਲ ਦੱਸਿਆ। -ਪੀਟੀਆਈ