ਦਿੱਲੀ ਵਿੱਚ ਪਹਿਲਵਾਨਾਂ ਦੀ ਹਮਾਇਤ ਵਿਚ ਜਾ ਰਹੇ ਸੈਂਕੜੇ ਕਿਸਾਨ ਖਨੌਰੀ ਬਾਰਡਰ ’ਤੇ ਰੋਕੇ

ਦਿੱਲੀ ਵਿੱਚ ਪਹਿਲਵਾਨਾਂ ਦੀ ਹਮਾਇਤ ਵਿਚ ਜਾ ਰਹੇ ਸੈਂਕੜੇ ਕਿਸਾਨ ਖਨੌਰੀ ਬਾਰਡਰ ’ਤੇ ਰੋਕੇ


ਗੁਰਦੀਪ ਸਿੰਘ ਲਾਲੀ/ਹਰਜੀਤ ਸਿੰਘ

ਸੰਗਰੂਰ/ਖਨੌਰੀ

ਕਿਸਾਨ ਯੂਨੀਅਨ ਏਕਤਾ ਆਜ਼ਾਦ ਅਤੇ ਕ੍ਰਾਂਤੀਕਾਰੀ ਕਿਸਾਨ ਯੂਨੀਅਨ ਪੰਜਾਬ, ਭਾਰਤੀ ਕਿਸਾਨ ਯੂਨੀਅਨ ਕ੍ਰਾਂਤੀਕਾਰੀ ਪੰਜਾਬ ਦੇ ਕਾਫਲੇ ਨੂੰ ਖਨੌਰੀ ਪੰਜਾਬ ਹਰਿਆਣਾ ਬਾਰਡਰ ‘ਤੇ ਰੋਕ ਲਿਆ ਗਿਆ। ਦਿੱਲੀ ਜੰਤਰ ਮੰਤਰ ‘ਤੇ ਸੰਘਰਸ਼ ਕਰ ਰਹੀਆਂ ਮਹਿਲਾ ਪਹਿਲਵਾਨਾਂ ਨੇ ਦਿੱਲੀ ਵਿਚ ਔਰਤ ਸਨਮਾਨ ਮਹਾਂਪੰਚਾਇਤ ਕਰਨ ਦਾ ਸੱਦਾ ਦਿੱਤਾ ਸੀ ਜਿਸ ਦੇ ਸੱਦੇ ਨੂੰ ਸਫਲ ਬਣਾਉਣ ਲਈ ਪੰਜਾਬ ਤੋਂ ਕਿਸਾਨ ਜਥੇਬੰਦੀਆਂ ਦੇ ਵੱਡੇ ਕਾਫਲੇ ਦਿੱਲੀ ਜਾ ਰਹੇ ਸਨ। ਖਨੌਰੀ ਬਾਰਡਰ ‘ਤੇ ਸਖ਼ਤ ਨਾਕੇਬੰਦੀ ਕਰਕੇ ਹਰਿਆਣਾ ਪੁਲੀਸ ਵਲੋਂ ਰੋਕਣ ‘ਤੇ ਕਿਸਾਨਾਂ ਨੇ ਮੋਦੀ ਤੇ ਖੱਟਰ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਅਤੇ ਇੱਥੇ ਹੀ ਰੋਸ ਧਰਨਾ ਲਗਾ ਦਿੱਤਾ। ਸਟੇਜ ਦੀ ਕਾਰਵਾਈ ਹੈਪੀ ਨਮੋਲ ਨੇ ਨਿਭਾਈ। ਸੂਬਾਈ ਕਾਰਜਕਾਰੀ ਮੈਬਰ ਜਸਵਿੰਦਰ ਸਿੰਘ ਲੌਂਗੋਵਾਲ ਨੇ ਕਿਹਾ ਕਿ ਸਰਕਾਰ ਦਾ ਬੇਟੀ ਬਚਾਓ ਬੇਟੀ ਪੜ੍ਹਾਓ ਦਾ ਨਾਅਰਾ ਅੱਜ ਝੂੱਠਾ ਸਾਬਿਤ ਹੋ ਰਿਹਾ ਕਿਉਕਿ ਦੇਸ਼ ਦਾ ਨਾਮ ਰੌਸ਼ਨ ਕਰਨ ਵਾਲੀਆਂ ਧੀਆਂ ਇਨਸਾਫ਼ ਲਈ ਸੜਕਾਂ ‘ਤੇ ਰੁਲ ਰਹੀਆਂ ਹਨ।



Source link