ਨਵੀਂ ਦਿੱਲੀ, 28 ਮਈ
ਕਾਂਗਰਸ ਆਗੂ ਰਾਹੁਲ ਗਾਂਧੀ ਨੂੰ ਸਥਾਨਕ ਅਦਾਲਤ ਵਲੋਂ ਕੋਈ ਇਤਰਾਜ਼ ਨਹੀਂ ਸਰਟੀਫਿਕੇਟ ਜਾਰੀ ਕਰਨ ਤੋਂ ਦੋ ਦਿਨ ਬਾਅਦ ਰਾਹੁਲ ਗਾਂਧੀ ਨੂੰ ਨਵਾਂ ਪਾਸਪੋਰਟ ਮਿਲ ਗਿਆ ਹੈ ਤੇ ਉਹ 29 ਮਈ ਨੂੰ ਅਮਰੀਕਾ ਰਵਾਨਾ ਹੋਣਗੇ ਜਿਥੇ ਉਹ ਭਾਰਤੀ ਮੂਲ ਦੇ ਲੋਕਾਂ ਨੂੰ ਸੰਬੋਧਨ ਕਰਨਗੇ। ਕਾਂਗਰਸ ਦੇ ਸਾਬਕਾ ਮੁਖੀ ਨੂੰ ਗੁਜਰਾਤ ਦੇ ਸੂਰਤ ਦੀ ਇਕ ਅਦਾਲਤ ਨੇ ਅਪਰਾਧਿਕ ਮਾਣਹਾਨੀ ਦੇ ਇਕ ਮਾਮਲੇ ਵਿਚ ਦੋਸ਼ੀ ਠਹਿਰਾਉਣ ਤੋਂ ਬਾਅਦ ਸੰਸਦ ਮੈਂਬਰ ਵਜੋਂ ਅਯੋਗ ਕਰਾਰ ਦਿੱਤਾ ਸੀ। ਇਸ ਤੋਂ ਬਾਅਦ ਰਾਹੁਲ ਨੇ ਰਾਜਸੀ ਯਾਤਰਾ ਵਾਲਾ ਪਾਸਪੋਰਟ ਵਾਪਸ ਕਰ ਦਿੱਤਾ ਸੀ।