ਚੇਨੱਈ, 1 ਜੂਨ
ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਅੱਜ ਤਾਮਿਲਨਾਡੂ ਦੇ ਮੁੱਖ ਮੰਤਰੀ ਐਮ ਕੇ ਸਟਾਲਿਨ ਨਾਲ ਉਨ੍ਹਾਂ ਦੀ ਰਿਹਾਇਸ਼ ‘ਤੇ ਮੁਲਾਕਾਤ ਕੀਤੀ ਤੇ ਭਾਜਪਾ ਸਰਕਾਰ ਖ਼ਿਲਾਫ਼ ਨਿਸ਼ਾਨਾ ਸਾਧਦਿਆਂ ਇਸ ਸਰਕਾਰ ਦੀਆਂ ਨੀਤੀਆਂ ਦੀ ਨਿਖੇਧੀ ਕੀਤੀ। ਦਿੱਲੀ ਦੇ ਮੁੱਖ ਮੰਤਰੀ ਨੇ ਕੇਂਦਰ ਸਰਕਾਰ ਦੇ ਵਿਵਾਦਿਤ ਆਰਡੀਨੈਂਸ ਵਿਰੁੱਧ ਉਨ੍ਹਾਂ ਦੀ ਮੁਹਿੰਮ ਲਈ ਸਮਰਥਨ ਮੰਗਿਆ। ਕੇਜਰੀਵਾਲ ਨੇ ਕਿਹਾ ਕਿ ਜੇਕਰ ਚੁਣੀ ਹੋਈ ਸਰਕਾਰ ਦਾ ਨੌਕਰਸ਼ਾਹਾਂ ‘ਤੇ ਕੰਟਰੋਲ ਨਹੀਂ ਹੈ ਤਾਂ ਚੁਣੀ ਹੋਈ ਸਰਕਾਰ ਹੋਣ ਦਾ ਕੋਈ ਮਤਲਬ ਨਹੀਂ ਹੈ। ਉਨ੍ਹਾਂ ਕਿਹਾ ਕਿ ਇਤਿਹਾਸ ਵਿੱਚ ਪਹਿਲੀ ਵਾਰ ਸੁਪਰੀਮ ਕੋਰਟ ਦੇ ਹੁਕਮ ਨੂੰ ਰੱਦ ਕਰ ਦਿੱਤਾ ਗਿਆ ਹੈ ਜੋ ਗੈਰ-ਸੰਵਿਧਾਨਕ ਅਤੇ ਗੈਰ-ਜਮਹੂਰੀ ਹੈ। ਇਸ ਮੀਟਿੰਗ ਵਿੱਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੀ ਮੌਜੂਦ ਸਨ।