ਰਾਜਪਾਲ ਬਨਵਾਰੀ ਲਾਲ ਪੁਰੋਹਿਤ ਡੇਰਾ ਬਾਬਾ ਨਾਨਕ ਪੁੱਜੇ

ਰਾਜਪਾਲ ਬਨਵਾਰੀ ਲਾਲ ਪੁਰੋਹਿਤ ਡੇਰਾ ਬਾਬਾ ਨਾਨਕ ਪੁੱਜੇ


ਪੱਤਰ ਪ੍ਰੇਰਕ

ਡੇਰਾ ਬਾਬਾ ਨਾਨਕ, 7 ਜੂਨ

ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਅੱਜ ਗੁਰਦਾਸਪੁਰ ਦੇ ਸਰਹੱਦੀ ਇਲਾਕੇ ਦੇ ਦੌਰੇ ‘ਤੇ ਹਨ ਜਿਸ ਤਹਿਤ ਉਹ ਡੇਰਾ ਬਾਬਾ ਨਾਨਕ ਦੇ ਪਿੰਡ ਧਰਮਕੋਟ ਰੰਧਾਵਾ ਵਿਚ ਪਹੁੰਚੇ| ਰਾਜਪਾਲ ਵੱਲੋਂ ਪਿੰਡਾਂ ਦੀਆਂ ਪੰਚਾਇਤਾਂ ਤੇ ਆਮ ਲੋਕਾਂ ਨਾਲ ਮੁਲਾਕਾਤਾਂ ਕਰਕੇ ਉਨ੍ਹਾਂ ਦੀਆਂ ਸਮੱਸਿਆਵਾਂ ਸੁਣੀਆਂ ਜਾ ਰਹੀਆਂ ਹਨ| ਇਸ ਤੋਂ ਇਲਾਵਾ ਸੂਬੇ ‘ਚ ਨਸ਼ਿਆਂ ਅਤੇ ਸਰਹੱਦ ਪਾਰੋਂ ਆਉਂਦੇ ਨਸ਼ਿਆਂ ਬਾਰੇ ਵੀ ਲੋਕਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ। ਇਸ ਮੌਕੇ ਉਨ੍ਹਾਂ ਨਾਲ ਡੀਜੀਪੀ ਗੌਰਵ ਯਾਦਵ ਅਤੇ ਡਿਪਟੀ ਕਮਿਸ਼ਨਰ ਹਿਮਾਂਸ਼ੂ ਅਗਰਵਾਲ ਸਣੇ ਪ੍ਰਸ਼ਾਸਨਿਕ ਤੇ ਬੀਐੱਸਐੱਫ ਦੇ ਅਧਿਕਾਰੀ ਮੌਜੂਦ ਹਨ।



Source link