ਜਿਨਸੀ ਸ਼ੋਸ਼ਣ ਦੇ ਦੋਸ਼ਾਂ ਦਾ ਸਾਹਮਣਾ ਕਰ ਰਹੇ ਬ੍ਰਿਜ ਭੂਸ਼ਣ ਵੱਲੋਂ 2024 ਲੋਕ ਸਭਾ ਚੋਣਾਂ ਲੜਨ ਦਾ ਐਲਾਨ

ਜਿਨਸੀ ਸ਼ੋਸ਼ਣ ਦੇ ਦੋਸ਼ਾਂ ਦਾ ਸਾਹਮਣਾ ਕਰ ਰਹੇ ਬ੍ਰਿਜ ਭੂਸ਼ਣ ਵੱਲੋਂ 2024 ਲੋਕ ਸਭਾ ਚੋਣਾਂ ਲੜਨ ਦਾ ਐਲਾਨ


ਪੰਜਾਬੀ ਟ੍ਰਿਬਿਊਨ ਵੈੱਬ ਡੈਸਕ

ਚੰਡੀਗੜ੍ਹ, 11 ਜੂਨ

ਇਕ ਨਾਬਾਲਗ ਸਣੇ ਸੱਤ ਮਹਿਲਾ ਪਹਿਲਵਾਨਾਂ ਵੱਲੋਂ ਲਾਏ ਜਿਨਸ਼ੀ ਸ਼ੋਸ਼ਣ ਦੇ ਦੋਸ਼ਾਂ ਦਾ ਸਾਹਮਣ ਕਰ ਰਹੇ ਭਾਰਤੀ ਕੁਸ਼ਤੀ ਫੈਡਰੇਸ਼ਨ ਦੇ ਪ੍ਰਧਾਨ ਬ੍ਰਿਜ ਭੂਸ਼ਣ ਸ਼ਰਨ ਸਿੰਘ ਨੇ ਅਗਲੇ ਸਾਲ ਹੋਣ ਵਾਲੀਆਂ ਲੋਕ ਸਭਾ ਚੋਣਾਂ ਲੜਨ ਦਾ ਐਲਾਨ ਕੀਤਾ ਹੈ। ਸਿੰਘ ਨੇ ਕੇਂਦਰ ਦੀ ਨਰਿੰਦਰ ਮੋਦੀ ਸਰਕਾਰ ਦੇ ਨੌਂ ਸਾਲ ਪੂਰੇ ਹੋਣ ਮੌਕੇ ਯੂਪੀ ਦੇ ਗੌਂਡਾ ਵਿੱਚ ਰੱਖੀ ਰੈਲੀ ਨੂੰ ਸੰਬੋਧਨ ਕਰਦਿਆਂ ਇਹ ਐਲਾਨ ਕੀਤਾ। ਇਹ ਰੈਲੀ 2024 ਚੋਣਾਂ ਲਈ ਭਾਜਪਾ ਦੇ ‘ਮਹਾਸੰਪਰਕ ਅਭਿਆਨ’ ਤਹਿਤ ਰੱਖੀ ਗਈ ਸੀ।



Source link