ਧਰਤੀ ਹੇਠਲਾ ਪਾਣੀ ਬਚਾਉਣ ’ਚ ਅਹਿਮ ਭੂਮਿਕਾ ਨਿਭਾਉਣਗੇ ਅੰਮ੍ਰਿਤ ਸਰੋਵਰ: ਸ਼ੇਰਗਿੱਲ

ਧਰਤੀ ਹੇਠਲਾ ਪਾਣੀ ਬਚਾਉਣ ’ਚ ਅਹਿਮ ਭੂਮਿਕਾ ਨਿਭਾਉਣਗੇ ਅੰਮ੍ਰਿਤ ਸਰੋਵਰ: ਸ਼ੇਰਗਿੱਲ


ਪੱਤਰ ਪ੍ਰੇਰਕ

ਅਮਲੋਹ, 24 ਜੂਨ

ਡਿਪਟੀ ਕਮਿਸ਼ਨਰ ਪਰਨੀਤ ਸ਼ੇਰਗਿੱਲ ਨੇ ਕਿਹਾ ਕਿ ਧਰਤੀ ਹੇਠਲੇ ਪਾਣੀ ਦੇ ਦਿਨੋਂ ਦਿਨ ਡਿੱਗ ਰਹੇ ਪੱਧਰ ਨੂੰ ਬਚਾਉਣ ਲਈ ਮਗਨਰੇਗਾ ਤਹਿਤ ਅੰਮ੍ਰਿਤ ਸਰੋਵਰਾਂ ਦਾ ਨਿਰਮਾਣ ਕੀਤਾ ਜਾ ਰਿਹਾ ਹੈ ਜਿਸ ਨਾਲ ਕੁਦਰਤੀ ਸੋਮਿਆਂ ਦੀ ਸੰਭਾਲ ਵਿੱਚ ਅਹਿਮ ਯੋਗਦਾਨ ਪਾਇਆ ਜਾ ਸਕੇਗਾ। ਉਹ ਅਮਲੋਹ ਬਲਾਕ ਦੇ ਵੱਖ-ਵੱਖ ਪਿੰਡਾਂ ਵਿੱਚ ਚੱਲ ਰਹੇ ਵਿਕਾਸ ਕਾਰਜਾਂ ਦਾ ਜਾਇਜ਼ਾ ਲੈਣ ਮੌਕੇ ਮੀਡੀਆ ਨਾਲ ਗੱਲਬਾਤ ਕਰ ਰਹੇ ਸਨ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਅਮਲੋਹ ਬਲਾਕ ਦੇ ਪਿੰਡਾਂ ਵਿੱਚ 20 ਸੌਲਿਡ ਵੇਸਟ ਮੈਨੇਜਮੈਂਟ ਪਲਾਂਟ, 22 ਲਿਕੁਅਡ ਵੇਸਟ ਮੈਨੇਜਮੈਂਟ ਪਲਾਂਟ, 10 ਮਾਡਲ ਖੇਡ ਮੈਦਾਨ ਅਤੇ 15 ਅੰਮ੍ਰਿਤ ਸਰੋਵਰਾਂ ਦਾ ਨਿਰਮਾਣ ਕਰਵਾਇਆ ਜਾ ਰਿਹਾ ਹੈ, ਜਿਨ੍ਹਾਂ ਨਾਲ ਪਿੰਡਾਂ ਦੀ ਨੁਹਾਰ ਬਦਲ ਜਾਵੇਗੀ। ਉਨ੍ਹਾਂ ਦੱਸਿਆ ਕਿ ਪਿੰਡਾਂ ਦੇ ਵਾਤਾਵਰਨ ਨੂੰ ਹਰਿਆ-ਭਰਿਆ ਬਣਾਉਣ ਦੇ ਮੰਤਵ ਨਾਲ ਮਿਨੀ ਜੰਗਲਾਂ ਦਾ ਨਿਰਮਾਣ ਵੀ ਕੀਤਾ ਜਾ ਰਿਹਾ ਹੈ। ਇਸ ਨਾਲ ਜਿੱਥੇ ਪ੍ਰਦੂਸ਼ਣ ਤੋਂ ਮੁਕਤੀ ਮਿਲੇਗੀ ਉੱਥੇ ਹੀ ਵੱਧ ਤੋਂ ਵੱਧ ਦਰੱਖਤ ਲਗਾ ਕੇ ਪਿੰਡਾਂ ਦੀ ਦਿੱਖ ਨੂੰ ਹੋਰ ਖੂਬਸੂਰਤ ਬਣਾਇਆ ਜਾਵੇਗਾ।



Source link