ਚਿੱਟ ਫੰਡ ਕੰਪਨੀ ਪਰਲ ਦੀਆਂ ਜਾਇਦਾਦਾਂ ਦੀ ਕੁਰਕੀ ਸ਼ੁਰੂ: ਮਾਨ

ਚਿੱਟ ਫੰਡ ਕੰਪਨੀ ਪਰਲ ਦੀਆਂ ਜਾਇਦਾਦਾਂ ਦੀ ਕੁਰਕੀ ਸ਼ੁਰੂ: ਮਾਨ


ਚੰਡੀਗੜ੍ਹ, 29 ਜੂਨ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਹੈ ਕਿ ਸਰਕਾਰ ਨੇ ਰਾਜ ਵਿੱਚ ਚਿੱਟ ਫੰਡ ਕੰਪਨੀ ਪਰਲ ਦੀਆਂ ਸਾਰੀਆਂ ਜਾਇਦਾਦਾਂ ਨੂੰ ਆਪਣੇ ਕਬਜ਼ੇ ਵਿੱਚ ਲੈਣ ਦੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਹੈ। ਉਨ੍ਹਾਂ ਟਵੀਟ ਰਾਹੀਂ ਦੱਸਿਆ ਕਿ ਕਾਨੂੰਨੀ ਕਾਰਵਾਈ ਪੂਰੀ ਕਰਕੇ ਜਲਦੀ ਹੀ ਇਨ੍ਹਾਂ ਜਾਇਦਾਦਾਂ ਦੀ ਨਿਲਾਮੀ ਕਰਕੇ ਲੋਕਾਂ ਨੂੰ ਉਨ੍ਹਾਂ ਦੇ ਪੈਸੇ ਵਾਪਸ ਕਰਨ ਦਾ ਕੰਮ ਵੀ ਸ਼ੁਰੂ ਕਰ ਦਿੱਤਾ ਜਾਵੇਗਾ।



Source link