ਫ਼ੌਜ ਦੀ ਪੱਛਮੀ ਕਮਾਂਡ ਦੇ ਸੈਨਾ ਕਮਾਂਡਰ ਲੈਫਟੀਨੈਂਟ ਜਨਰਲ ਖੰਡੂਰੀ ਸੇਵਾਮੁਕਤ

ਫ਼ੌਜ ਦੀ ਪੱਛਮੀ ਕਮਾਂਡ ਦੇ ਸੈਨਾ ਕਮਾਂਡਰ ਲੈਫਟੀਨੈਂਟ ਜਨਰਲ ਖੰਡੂਰੀ ਸੇਵਾਮੁਕਤ


ਨਿੱਜੀ ਪੱਤਰ ਪ੍ਰੇਰਕ
ਅੰਬਾਲਾ, 30 ਜੂਨ
ਭਾਰਤੀ ਫ਼ੌਜ ਦੀ ਪੱਛਮੀ ਕਮਾਂਡ ਦੇ ਸੈਨਾ ਕਮਾਂਡਰ ਲੈਫਟੀਨੈਂਟ ਜਨਰਲ ਨਵ ਕੇ ਖੰਡੂਰੀ ਕਰੀਬ 40 ਸਾਲਾਂ ਦੀ ਸੇਵਾ ਤੋਂ ਬਾਅਦ ਅੱਜ ਸੇਵਾਮੁਕਤ ਹੋ ਗਏ ਹਨ। ਉਨ੍ਹਾਂ ਦੀ ਵਿਦਾਇਗੀ ਸਬੰਧੀ ਸਮਾਰੋਹ ਦੌਰਾਨ ਜਨਰਲ ਖੰਡੂਰੀ ਨੇ ਜੰਗੀ ਯਾਦਗਾਰ ’ਤੇ ਫੁੱਲ ਮਾਲਾਵਾਂ ਚੜ੍ਹਾ ਕੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕੀਤੀ। ਚਾਰ ਦਹਾਕਿਆਂ ਦੇ ਕਰੀਅਰ ਵਿੱਚ ਜਨਰਲ ਖੰਡੂਰੀ ਬਹੁਤ ਸਾਰੇ ਮਹੱਤਵਪੂਰਨ ਅਹੁਦਿਆਂ ’ਤੇ ਰਹੇ। ਉਨ੍ਹਾਂ ਪਹਿਲੀ ਨਵੰਬਰ 2021 ਨੂੰ ਜਨਰਲ ਅਾਫਿਸਰ ਕਮਾਂਡਿੰਗ-ਇਨ-ਚੀਫ ਵਜੋਂ ਪੱਛਮੀ ਕਮਾਂਡ ਦੀ ਵਾਗਡੋਰ ਸੰਭਾਲੀ ਸੀ। ਆਪਣੇ ਵਿਦਾਇਗੀ ਭਾਸ਼ਣ ਵਿੱਚ ਫ਼ੌਜ ਕਮਾਂਡਰ ਨੇ ਸਾਰੇ ਰੈਂਕਾਂ ਦੀ ਤਾਰੀਫ ਕੀਤੀ ਅਤੇ ਧੰਨਵਾਦ ਕਰਦਿਆਂ ਉਨ੍ਹਾਂ ਨੂੰ ਭਾਰਤੀ ਫੌਜ ਦੀਆਂ ਸ਼ਾਨਦਾਰ ਪਰੰਪਰਾਵਾਂ ਵਿੱਚ ਚੰਗੇ ਕੰਮ ਨੂੰ ਜਾਰੀ ਰੱਖਣ ਲਈ ਕਿਹਾ।

The post ਫ਼ੌਜ ਦੀ ਪੱਛਮੀ ਕਮਾਂਡ ਦੇ ਸੈਨਾ ਕਮਾਂਡਰ ਲੈਫਟੀਨੈਂਟ ਜਨਰਲ ਖੰਡੂਰੀ ਸੇਵਾਮੁਕਤ appeared first on punjabitribuneonline.com.



Source link