ਮੁਹਾਲੀ: ਭਗਵੰਤ ਮਾਨ ਨੇ ਪਾਣੀ ਦੀ ਮਾਰ ਹੇਠਲੇ ਇਲਾਕਿਆਂ ਦਾ ਦੌਰਾ ਕੀਤਾ, ਅਮਿਤ ਸ਼ਾਹ ਨੂੰ ਰਾਜ ਦੇ ਹਾਲਾਤ ਬਾਰੇ ਦੱਸਿਆ

ਮੁਹਾਲੀ: ਭਗਵੰਤ ਮਾਨ ਨੇ ਪਾਣੀ ਦੀ ਮਾਰ ਹੇਠਲੇ ਇਲਾਕਿਆਂ ਦਾ ਦੌਰਾ ਕੀਤਾ, ਅਮਿਤ ਸ਼ਾਹ ਨੂੰ ਰਾਜ ਦੇ ਹਾਲਾਤ ਬਾਰੇ ਦੱਸਿਆ


ਦਰਸ਼ਨ ਸਿੰਘ ਸੋਢੀ
ਮੁਹਾਲੀ, 10 ਜੁਲਾਈ
ਤਿੰਨ ਦਨਿ ਤੋਂ ਲਗਾਤਾਰ ਹੋ ਰਹੀ ਬਾਰਸ਼ ਨੇ ਮੁਹਾਲੀ ਸਮੇਤ ਪੂਰੇ ਜ਼ਿਲ੍ਹੇ ਵਿੱਚ ਹੜ੍ਹ ਵਰਗੇ ਹਾਲਾਤ ਹਨ। ਇਸੇ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਮੁਹਾਲੀ ਸਮੇਤ ਹੋਰ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕਰਕੇ ਮੌਜੂਦਾ ਹਾਲਾਤਾਂ ਦਾ ਜਾਇਜ਼ਾ ਲਿਆ ਅਤੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ। ਮੁੱਖ ਮੰਤਰੀ ਨੇ ਦੱਸਿਆ ਕਿ ਸਰਕਾਰ ਵੱਲੋਂ ਮੌਜੂਦਾ ਹਾਲਾਤਾਂ ਤੇ ਤਿੱਖੀ ਨਜ਼ਰ ਰੱਖੀ ਜਾ ਰਹੀ ਹੈ ਅਤੇ ਡੀਸੀ ਸਮੇਤ ਹੋਰਨਾਂ ਅਧਿਕਾਰੀਆਂ ਤੋਂ ਪਲ ਪਲ ਦੀ ਖ਼ਬਰ ਲਈ ਜਾ ਰਹੀ ਹੈ।ਜੇ ਲੋੜ ਪਈ ਤਾਂ ਨੁਕਸਾਨ ਦੀ ਭਰਪਾਈ ਲਈ ਪੰਜਾਬ ਵਿੱਚ ਵਿਸ਼ੇਸ਼ ਗਿਰਦਾਵਰੀ ਕਰਵਾਈ ਜਾਵੇਗੀ। ਮੁੱਖ ਮੰਤਰੀ ਨੇ ਦੱਸਿਆ ਕਿ ਉਨ੍ਹਾਂ ਨੇ ਦੇਸ਼ ਦੇ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਗੱਲਬਾਤ ਕੀਤੀ ਹੈ ਅਤੇ ਕੇਂਦਰ ਸਰਕਾਰ ਨੂੰ ਮੌਜੂਦਾ ਹਾਲਾਤਾਂ ਬਾਰੇ ਜਾਣਕਾਰੀ ਦਿੱਤੀ ਗਈ ਹੈ। ਕੁਦਰਤੀ ਆਫ਼ਤ ਨਾਲ ਨਜਿੱਠਣ ਲਈ ਪੰਜਾਬ ਸਰਕਾਰ ਪੂਰੀ ਤਰ੍ਹਾਂ ਸਮਰੱਥ ਹੈ।

The post ਮੁਹਾਲੀ: ਭਗਵੰਤ ਮਾਨ ਨੇ ਪਾਣੀ ਦੀ ਮਾਰ ਹੇਠਲੇ ਇਲਾਕਿਆਂ ਦਾ ਦੌਰਾ ਕੀਤਾ, ਅਮਿਤ ਸ਼ਾਹ ਨੂੰ ਰਾਜ ਦੇ ਹਾਲਾਤ ਬਾਰੇ ਦੱਸਿਆ appeared first on punjabitribuneonline.com.



Source link