ਕੁੱਪ ਕਲਾਂ ਦੇ ਨੌਜਵਾਨ ਦੀ ਅਮਰੀਕਾ ਵਿੱਚ ਸੜਕ ਹਾਦਸੇ ’ਚ ਮੌਤ

ਕੁੱਪ ਕਲਾਂ ਦੇ ਨੌਜਵਾਨ ਦੀ ਅਮਰੀਕਾ ਵਿੱਚ ਸੜਕ ਹਾਦਸੇ ’ਚ ਮੌਤ


ਪੱਤਰ ਪ੍ਰੇਰਕ
ਕੁੱਪ ਕਲਾਂ, 23 ਜੁਲਾਈ
ਕੁੱਪ ਕਲਾਂ ਤੋਂ ਆਮ ਆਦਮੀ ਪਾਰਟੀ ਪੰਜਾਬ ਦੇ ਜੁਆਇੰਟ ਸਕੱਤਰ ਰਘਬੀਰ ਸਿੰਘ ਲਾਡੀ ਦੇ ਨੌਜਵਾਨ ਪੁੱਤਰ ਦੀ ਅਮਰੀਕਾ ਵਿੱਚ ਸੜਕ ਹਾਦਸੇ ’ਚ ਮੌਤ ਹੋ ਗਈ। ‘ਆਪ’ ਆਗੂ ਮੋਹਨਜੀਤ ਸਿੰਘ ਅਤੇ ਗੁਰਤੇਜ ਸਿੰਘ ਔਲਖ ਨੇ ਦੱਸਿਆ ਕਿ ਅਮਰੀਕਾ ਵਿੱਚ ਜਸਨੂਰ ਸਿੰਘ ਔਲਖ ਦੇ ਮੋਟਰਸਾਈਕਲ ਨੂੰ ਤੇਜ਼ ਰਫਤਾਰ ਟਰੱਕ ਨੇ ਟੱਕਰ ਮਾਰ ਦਿੱਤੀ। ਉਸ ਦੀ ਮੌਕੇ ’ਤੇ ਹੀ ਮੌਤ ਹੋ ਗਈ। ਇਸ ਹਾਦਸੇ ਕਾਰਨ ਪਿੰਡ ਵਿੱਚ ਸੋਗ ਦੀ ਲਹਿਰ ਫੈਲ ਗਈ।
ਮ੍ਰਿਤਕ ਨੌਜਵਾਨ ਜਸਨੂਰ ਸਿੰਘ ਔਲਖ ਫਾਈਲ ਫੋਟੋ।

The post ਕੁੱਪ ਕਲਾਂ ਦੇ ਨੌਜਵਾਨ ਦੀ ਅਮਰੀਕਾ ਵਿੱਚ ਸੜਕ ਹਾਦਸੇ ’ਚ ਮੌਤ appeared first on punjabitribuneonline.com.



Source link