ਲਾਲ ਲਕੀਰ ਅੰਦਰਲੇ ਮਕਾਨਾਂ ਦਾ ਰਿਕਾਰਡ ਮੰਗਿਆ

ਲਾਲ ਲਕੀਰ ਅੰਦਰਲੇ ਮਕਾਨਾਂ ਦਾ ਰਿਕਾਰਡ ਮੰਗਿਆ


ਮੁਕੰਦ ਸਿੰਘ ਚੀਮਾ
ਸੰਦੌੜ, 25 ਜੁਲਾਈ
ਸਰਕਾਰ ਵੱਲੋਂ ਸ਼ੁਰੂ ਕੀਤੇ ‘ਮੇਰਾ ਘਰ ਮੇਰੇ ਨਾਮ’ ਸਕੀਮ ਤਹਿਤ ਲਾਲ ਲਕੀਰ ਅੰਦਰਲੇ ਘਰਾਂ ਦਾ ਰਿਕਾਰਡ ਤਿਆਰ ਕਰਨ ਸਬੰਧੀ ਆਮ ਲੋਕਾਂ ਨੂੰ ਜਾਗਰੂਕ ਕਰਨ ਦੇ ਮੰਤਵ ਤਹਿਤ ਅੱਜ ਸਬ ਡਿਵੀਜ਼ਨ ਅਹਿਮਦਗੜ੍ਹ ਦੇ ਐਸ.ਡੀ.ਐਮ ਹਰਬੰਸ ਸਿੰਘ ਨੇ ਸੰਦੌੜ ਸਰਕਲ ਦੇ ਪਿੰਡਾਂ ਫੌਜੇਵਾਲ, ਕਲਿਆਣ ਅਤੇ ਜਲਵਾਣਾ ਦਾ ਦੌਰਾ ਕਰਕੇ ਆਮ ਲੋਕਾਂ ਨਾਲ ਗੱਲਬਾਤ ਕੀਤੀ। ਉਨ੍ਹਾਂ ਕਿਹਾ ਕਿ ਲਾਲ ਲਕੀਰ ਅੰਦਰਲੀ ਜਗ੍ਹਾ ਦਾ ਰਿਕਾਰਡ ਨਾ ਹੋਣ ਕਰਕੇ ਪਹਿਲਾਂ ਅਕਸਰ ਝਗੜੇ ਹੁੰਦੇ ਸਨ ਅਤੇ ਇਨ੍ਹਾਂ ਦੇ ਨਿਪਟਾਰੇ ਲਈ ਪੰਜਾਬ ਸਰਕਾਰ ਵੱਲੋਂ ਲਾਲ ਲਕੀਰ ਅੰਦਰਲੀ ਜਗ੍ਹਾ ਉਸ ਦੇ ਮਾਲਕਾਂ ਨੂੰ ਦੇਣ ਲਈ ਪੂਰਾ ਰਿਕਾਰਡ ਤਿਆਰ ਕੀਤਾ ਜਾ ਰਿਹਾ ਹੈ। ਸਰਵੇ ਦੌਰਾਨ ਅਗਰ ਕਿਸੇ ਵੀ ਨਾਗਰਿਕ ਨੂੰ ਕੋਈ ਇਤਰਾਜ਼ ਹੋਵੇ ਤਾਂ ਉਹ 90 ਦਿਨਾਂ ਦੇ ਅੰਦਰ ਅੰਦਰ ਆਪਣਾ ਇਤਰਾਜ਼ ਤਹਿਸੀਲ ਦਫਤਰ ਜਮ੍ਹਾਂ ਕਰਵਾ ਸਕਦਾ ਹੈ। ਕਾਨੂੰਨਗੋ ਹਰਵੀਰ ਸਿੰਘ ਢੀਂਡਸਾ ਨੇ ਕਿਹਾ ਕਿ ਸਬ ਡਿਵੀਜ਼ਨ ਅਹਿਮਦਗੜ੍ਹ ਦੇ 13 ਪਿੰਡਾਂ ਵਿਚ ਪਹਿਲਾਂ ਹੋ ਚੁੱਕੇ ਸਰਵੇ ਸਬੰਧੀ ਲਿਸਟਾਂ ਲਗਾਈਆਂ ਜਾ ਚੁੱਕੀਆਂ ਹਨ।

The post ਲਾਲ ਲਕੀਰ ਅੰਦਰਲੇ ਮਕਾਨਾਂ ਦਾ ਰਿਕਾਰਡ ਮੰਗਿਆ appeared first on punjabitribuneonline.com.



Source link