ਸਿਰਸਾ: ਮਨੀਪੁਰ ਕਾਂਡ ਵਿਰੁੱਧ ਬਸਪਾ ਵੱਲੋਂ ਪ੍ਰਦਰਸ਼ਨ

ਸਿਰਸਾ: ਮਨੀਪੁਰ ਕਾਂਡ ਵਿਰੁੱਧ ਬਸਪਾ ਵੱਲੋਂ ਪ੍ਰਦਰਸ਼ਨ


ਪ੍ਰਭੂ ਦਿਆਲ
ਸਿਰਸਾ, 28 ਜੁਲਾਈ
ਬਹੁਜਨ ਸਮਾਜ ਪਾਰਟੀ ਦਾ ਜ਼ਿਲ੍ਹਾ ਇਕਾਈ ਨੇ ਅੱਜ ਇਥੇ ਮਨੀਪੁਰ ’ਚ ਮਹਿਲਾਵਾਂ ਨੂੰ ਬੇਪੱਤ ਕਰਨ ਦੇ ਵਿਰੋਧ ’ਚ ਪ੍ਰਦਰਸ਼ਨ ਕਰਕੇ ਰਾਸ਼ਟਰਪਤੀ ਦੇ ਨਾਂ ਤਹਿਸਲੀਦਾਰ ਨੂੰ ਮੰਗ ਪੱਤਰ ਸੌਂਪਿਆ। ਇਸ ਦੌਰਾਨ ਪ੍ਰਦਰਸ਼ਨਕਾਰੀਆਂ ਨੇ ਕੇਂਦਰ ਤੇ ਮਨੀਪੁਰ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ।
ਬਹੁਜਨ ਸਮਾਜ ਪਾਰਟੀ ਜ਼ਿਲ੍ਹਾ ਸਿਰਸਾ ਦੇ ਲੋਕ ਅੱਜ ਮਿੰਨੀ ਸਕੱਤਰੇਤ ਦੇ ਬਾਹਰ ਇੱਕਠੇ ਹੋਏ ਤੇ ਕੇਂਦਰ ਤੇ ਮਨੀਪੁਰ ਸਰਕਾਰ ਖ਼ਿਲਾਫ਼ ਮੁਜ਼ਾਹਰਾ ਕੀਤਾ। ਇਸ ਮੌਕੇ ’ਤੇ ਬੁਲਾਰਿਆਂ ਨੇ ਕਿਹਾ ਕਿ ਕਰੀਬ ਤਿੰਨ ਮਹੀਨਿਆਂ ਤੋਂ ਮਨੀਪੁਰ ’ਚ ਹਿੰਸਕ ਘਟਨਾਵਾਂ ਹੋ ਰਹੀਆਂ ਹਨ, ਜਿਨ੍ਹਾਂ ਨੂੰ ਰੋਕਣ ’ਚ ਸਰਕਾਰ ਫੇਲ੍ਹ ਸਾਬਤ ਹੋਈ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਹਾਲੇ ਤੱਕ ਸੰਸਦ ਵਿੱਚ ਇਸ ਮਾਮਲੇ ਨੂੰ ਲੈ ਕੇ ਕੁਝ ਵੀ ਨਹੀਂ ਬੋਲਿਆ, ਜਿਸ ਕਾਰਨ ਲਗਾਤਾਰ ਸੰਸਦ ਦੀ ਕਾਰਵਾਈ ਠੱਪ ਹੈ। ਉਨ੍ਹਾਂ ਨੇ ਕਿਹਾ ਕਿ ਬਹੁਜਨ ਸਮਾਜ ਪਾਰਟੀ ਮਨੀਪੁਰ ਦੀਆਂ ਘਟਨਾਵਾਂ ਦੀ ਸਖ਼ਤ ਸ਼ਬਦਾਂ ’ਚ ਨਿੰਦਾ ਕਰਦੀ ਹੈ ਅਤੇ ਮੰਗ ਕਰਦੀ ਹੈ ਇਸ ਮਾਮਲੇ ’ਚ ਜੁੜੇ ਸਾਰੇ ਲੋਕਾਂ ਨੂੰ ਤੁਰੰਤ ਗ੍ਰਿਫ਼ਤਾਰ ਕਰਕੇ ਉਨ੍ਹਾਂ ਨੂੰ ਸਖ਼ਤ ਤੋਂ ਸਖ਼ਤ ਸਜਾ ਦਿਵਾਈ ਜਾਏ ਅਤੇ ਮਨੀਪੁਰ ’ਚ ਸ਼ਾਂਤੀ ਕਾਇਮ ਕਰਨ ਲਈ ਬਣਦੇ ਕਦਮ ਚੁੱਕੇ ਜਾਣ। ਇਸ ਮੌਕੇ ’ਤੇ ਭੂਸ਼ਨ ਲਾਲ ਬਰੋੜ, ਦੁਲੀ ਚੰਦ, ਲੀਲੂ ਰਾਮ, ਗੁਰਦੀਪ ਸਿੰਘ ਤੇ ਰੋਹਿਤ ਮੌਜੂਦ ਸਨ।

The post ਸਿਰਸਾ: ਮਨੀਪੁਰ ਕਾਂਡ ਵਿਰੁੱਧ ਬਸਪਾ ਵੱਲੋਂ ਪ੍ਰਦਰਸ਼ਨ appeared first on punjabitribuneonline.com.



Source link