ਨਵੀਂ ਦਿੱਲੀ, 2 ਅਗਸਤ
ਦਿੱਲੀ ਦੀ ਇੱਕ ਅਦਾਲਤ ਲੇ ਕੌਮੀ ਰਾਜਧਾਨੀ ’ਚ 1984 ’ਚ ਹੋਏ ਸਿੱਖ ਵਿਰੋਧੀ ਦੰਗਿਆਂ ’ਚ ਪੁਲ ਬੰਗਾਸ਼ ਇਲਾਕੇ ’ਚ ਤਿੰਨ ਜਣਿਆਂ ਦੀ ਹੱਤਿਆ ਦੇ ਮਾਮਲੇ ’ਚ ਕਾਂਗਰਸ ਆਗੂ ਜਗਦੀਸ਼ ਟਾਇਟਲਰ ਦੀ ਅਗਾਊਂ ਜ਼ਮਾਨਤ ਅਰਜ਼ੀ ’ਤੇ ਫ਼ੈਸਲਾ ਚਾਰ ਅਗਸਤ ਲਈ ਰਾਖਵਾਂ ਰੱਖ ਲਿਆ ਹੈ। ਵਿਸ਼ੇਸ਼ ਜੱਜ ਵਿਕਾਸ ਢੁੱਲ ਨੇ ਟਾਇਟਲਰ ਦੇ ਸੀਬੀਆਈ ਦੇ ਵਕੀਲਾਂ ਦੀਆਂ ਦਲੀਲਾਂ ਸੁਣਨ ਤੋਂ ਬਾਅਦ ਆਪਣਾ ਫ਼ੈਸਲਾ ਰਾਖਵਾਂ ਰੱਖ ਲਿਆ ਹੈ। -ਪੀਟੀਆਈ
The post ਸਿੱਖ ਕਤਲੇਆਮ: ਜਗਦੀਸ਼ ਟਾਇਟਲਰ ਦੀ ਅਗਾਊਂ ਜ਼ਮਾਨਤ ’ਤੇ ਫ਼ੈਸਲਾ ਭਲਕੇ appeared first on punjabitribuneonline.com.