ਆਜ਼ਾਦੀ ਦਿਹਾੜਾ ਧੂਮਧਾਮ ਨਾਲ ਮਨਾਇਆ

ਆਜ਼ਾਦੀ ਦਿਹਾੜਾ ਧੂਮਧਾਮ ਨਾਲ ਮਨਾਇਆ


ਐੱਨਪੀ ਧਵਨ
ਪਠਾਨਕੋਟ, 16 ਅਗਸਤ
ਸਪੋਰਟਸ ਸਟੇਡੀਅਮ ਪਠਾਨਕੋਟ ਵਿਖੇ ਜ਼ਿਲ੍ਹਾ ਪੱਧਰੀ 76ਵਾਂ ਆਜ਼ਾਦੀ ਦਿਵਸ ਮਨਾਇਆ ਗਿਆ ਅਤੇ ਹਰਭਜਨ ਸਿੰਘ ਈਟੀਓ ਊਰਜਾ ਤੇ ਲੋਕ ਨਿਰਮਾਣ ਮੰਤਰੀ ਪੰਜਾਬ ਨੇ ਰਾਸ਼ਟਰੀ ਤਿਰੰਗਾ ਲਹਿਰਾ ਕੇ ਸਲਾਮੀ ਦਿੱਤੀ।
ਨਵਾਂ ਸ਼ਹਿਰ (ਲਾਜਵੰਤ ਸਿੰਘ): ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਆਈ.ਟੀ.ਆਈ ਗਰਾਊਂਡ ਵਿਖੇ ਜ਼ਿਲ੍ਹਾ ਪੱਧਰੀ ਅਜ਼ਾਦੀ ਦਿਵਸ ਸਮਾਗਮ ਵਿੱਚ ਕੌਮੀ ਝੰਡਾ ਲਹਿਰਾਇਆ।
ਜਲੰਧਰ (ਪਾਲ ਸਿੰਘ ਨੌਲੀ) ਸਥਾਨਕ ਗੁਰੂ ਗੋਬਿੰਦ ਸਿੰਘ ਸਟੇਡੀਅਮ ਵਿਖੇ ਆਜ਼ਾਦੀ ਦਿਹਾੜੇ ਸਬੰਧੀ ਜ਼ਿਲ੍ਹਾ ਪੱਧਰੀ ਸਮਾਗਮ ਦੌਰਾਨ ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੋੜੀ ਨੇ ਤਿਰੰਗਾ ਲਹਿਰਾਇਆ।
ਹੁਸ਼ਿਆਰਪੁਰ (ਹਰਪ੍ਰੀਤ ਕੌਰ): ਇਥੇ ਜ਼ਿਲ੍ਹਾ ਪੱਧਰੀ ਸਮਾਗਮ ਦੌਰਾਨ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਰਾਸ਼ਟਰੀ ਝੰਡਾ ਲਹਿਰਾਇਆ ਤੇ ਪਰੇਡ ਦਾ ਨਿਰੀਖਣ ਕੀਤਾ।

The post ਆਜ਼ਾਦੀ ਦਿਹਾੜਾ ਧੂਮਧਾਮ ਨਾਲ ਮਨਾਇਆ appeared first on punjabitribuneonline.com.



Source link