ਆਤਿਸ਼ ਗੁਪਤਾ
ਚੰਡੀਗੜ੍ਹ, 24 ਅਗਸਤ
ਹਰਿਆਣਾ ਵਿਧਾਨ ਸਭਾ ਦਾ ਤਿੰਨ ਦਿਨਾਂ ਮੌਨਸੂਨ ਸੈਸ਼ਨ 25 ਅਗਸਤ ਤੋਂ ਸ਼ੁਰੂ ਹੋਵੇਗਾ। ਇਸ ਵਾਰ ਵਿਧਾਨ ਸਭਾ ਦੇ ਮੌਨਸੂਨ ਸੈਸ਼ਨ ਵਿੱਚ ਨੂਹ ਹਿੰਸਾ ਤੇ ਹੜ੍ਹਾਂ ਕਾਰਨ ਹੋਏ ਨੁਕਸਾਨ ਦੇ ਮਾਮਲਿਆਂ ’ਤੇ ਹੰਗਾਮਾ ਹੋਣਾ ਤੈਅ ਹੈ। ਵਿਰੋਧੀ ਧਿਰਾਂ ਨੇ ਸਰਕਾਰ ਨੂੰ ਘੇਰਨ ਲਈ ਤਿਆਰੀ ਖਿੱਚੀ ਹੈ। ਇੰਨਾ ਹੀ ਨਹੀਂ ਕਾਂਗਰਸ ਨੇ ਵਿਧਾਇਕ ਦਲ ਦੀ ਬੈਠਕ ਸੱਦ ਕੇ ਸਰਕਾਰ ਨੂੰ ਘੇਰਨ ਲਈ ਵਿਊਂਤਬੰਦੀ ਕੀਤੀ ਜਾ ਰਹੀ ਹੈ। ਗੌਰਤਲਬ ਹੈ ਕਿ ਹਰਿਆਣਾ ਵਿੱਚ ਨੂਹ ਹਿੰਸਾ ਕਰਕੇ ਲੋਕਾਂ ਦੇ ਮਨਾਂ ਵਿੱਚ ਕਾਫੀ ਨਰਾਜ਼ਗੀ ਹੈ। ਇਸ ਤੋਂ ਇਲਾਵਾ ਹੜ੍ਹਾਂ ਕਰਕੇ ਵੀ ਸੂਬੇ ਦੇ ਕਾਫੀ ਲੋਕਾਂ ਦਾ ਨੁਕਸਾਨ ਹੋ ਗਿਆ ਹੈ, ਜਦੋਂ ਕਿ ਸਰਕਾਰ ਪੂਰਾ ਮੁਆਵਜ਼ਾ ਦੇਣ ਵਿੱਚ ਅਸਮਰੱਥ ਹੈ।
The post ਹਰਿਆਣਾ ਵਿਧਾਨ ਸਭਾ ਦਾ ਮੌਨਸੂਨ ਸੈਸ਼ਨ 25 ਤੋਂ appeared first on punjabitribuneonline.com.