ਨਸ਼ਿਆਂ ਖ਼ਿਲਾਫ਼ ਐੱਸਡੀਐੱਮ ਦਫ਼ਤਰ ਅੱਗੇ ਮੁਜ਼ਾਹਰਾ

ਨਸ਼ਿਆਂ ਖ਼ਿਲਾਫ਼ ਐੱਸਡੀਐੱਮ ਦਫ਼ਤਰ ਅੱਗੇ ਮੁਜ਼ਾਹਰਾ


ਨਿੱਜੀ ਪੱਤਰ ਪ੍ਰੇਰਕ
ਰਾਏਕੋਟ, 25 ਅਗਸਤ
ਸਾਬਕਾ ਵਿਧਾਇਕ ਤਰਸੇਮ ਜੋਧਾਂ ਨੇ ਐੱਸਡੀਐੱਮ ਰਾਏਕੋਟ ਦੇ ਦਫ਼ਤਰ ਦੇ ਬਾਹਰ ਪ੍ਰਦਰਸ਼ਨਕਾਰੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਸੂਬੇ ਵਿੱਚ ਨਸ਼ੇ ਦੇ ਵੱਧ ਰਹੇ ਪ੍ਰਕੋਪ ਕਾਰਨ ਜਵਾਨੀ ਗ਼ਰਕਦੀ ਜਾ ਰਹੀ ਹੈ ਅਤੇ ਨੌਜਵਾਨਾਂ ਦੀਆਂ ਰੋਜ਼ਾਨਾ ਹੋ ਰਹੀਆਂ ਮੌਤਾਂ ਪ੍ਰੇਸ਼ਾਨ ਕਰਨ ਵਾਲੀਆਂ ਹਨ। ਉਨ੍ਹਾਂ ਕਿਹਾ ਕਿ ਪੰਜਾਬ ਭਰ ਵਿੱਚ ਨਸ਼ੇ ਨੂੰ ਠੱਲ੍ਹ ਪਾਉਣ ਅਤੇ ਸੁੱਤੀ ਸਰਕਾਰ ਨੂੰ ਜਗਾਉਣ ਲਈ ਅੰਦੋਲਨ ਦੀ ਸ਼ੁਰੂਆਤ ਕੀਤੀ ਜਾ ਰਹੀ ਹੈ ਅਤੇ ਲੋਕਾਂ ਨੂੰ ਲਾਮਬੰਦ ਕੀਤਾ ਜਾਵੇਗਾ। ਕਾਮਰੇਡ ਤਰਸੇਮ ਜੋਧਾਂ ਅਤੇ ਪ੍ਰਕਾਸ਼ ਸਿੰਘ ਹਿੱਸੋਵਾਲ ਦੀ ਅਗਵਾਈ ਵਿੱਚ ਨਸ਼ਾ ਵਿਰੋਧੀ ਕਿਸਾਨ-ਮਜ਼ਦੂਰ ਲੋਕ ਅੰਦੋਲਨ ਵੱਲੋਂ ਐੱਸਡੀਐੱਮ ਰਾਹੀਂ ਸੂਬੇ ਦੇ ਮੁੱਖ ਮੰਤਰੀ ਨੂੰ ਮੰਗ ਪੱਤਰ ਭੇਜਿਆ। ਉਨ੍ਹਾਂ ਪਿੰਡਾਂ-ਸ਼ਹਿਰਾਂ ਵਿੱਚ ਨਸ਼ਾ ਵਿਰੋਧੀ ਚੌਕਸੀ ਕਮੇਟੀਆਂ ਦਾ ਗਠਨ ਕਰਨ ਦੀ ਮੰਗ ਕੀਤੀ ਹੈ। ਉਨ੍ਹਾਂ ਨਸ਼ੇ ਤੋਂ ਪੀੜਤ ਲੋਕਾਂ ਦੇ ਇਲਾਜ ਅਤੇ ਮੁੜ ਵਸੇਬੇ ਦੀ ਮੰਗ ਕਰਦਿਆਂ ਨਸ਼ਾ ਤਸਕਰਾਂ ਵਿਰੁੱਧ ਸਖ਼ਤ ਕਾਰਵਾਈ ਦੀ ਮੰਗ ਕੀਤੀ। ਚਰਨਜੀਤ ਸਿੰਘ ਹਿਮਾਂਯੂਪੁਰਾ, ਪ੍ਰਿਤਪਾਲ ਸਿੰਘ ਹਿੱਸੋਵਾਲ, ਰਣਜੀਤ ਸਿੰਘ ਤੁਗਲ ਸਮੇਤ ਹੋਰ ਆਗੂ ਵੀ ਮੌਜੂਦ ਸਨ।

The post ਨਸ਼ਿਆਂ ਖ਼ਿਲਾਫ਼ ਐੱਸਡੀਐੱਮ ਦਫ਼ਤਰ ਅੱਗੇ ਮੁਜ਼ਾਹਰਾ appeared first on punjabitribuneonline.com.



Source link