ਟਿੱਪਰ ਦੀ ਟੱਕਰ ਕਾਰਨ ਮੌਤ ਮਗਰੋਂ ਨਾਨਗਰਾਂ ’ਚ ਧਰਨਾ ਦੂਜੇ ਦਿਨ ਵੀ ਜਾਰੀ

ਟਿੱਪਰ ਦੀ ਟੱਕਰ ਕਾਰਨ ਮੌਤ ਮਗਰੋਂ ਨਾਨਗਰਾਂ ’ਚ ਧਰਨਾ ਦੂਜੇ ਦਿਨ ਵੀ ਜਾਰੀ


ਜਗਮੋਹਨ ਸਿੰਘ/ਰਾਕੇਸ਼ ਸੈਣੀ
ਰੂਪਨਗਰ/ਨੰਗਲ
28 ਅਗਸਤ ਦੀ ਰਾਤ ਨੂੰ ਰੂਪਨਗਰ ਜ਼ਿਲ੍ਹੇ ਦੇ ਪਿੰਡ ਸੁਖਸਾਲ ਮਾਰਗ ’ਤੇ ਟਿੱਪਰ ਦੀ ਟੱਕਰ ਕਾਰਨ ਇੱਕ ਵਿਅਕਤੀ ਦੀ ਮੌਤ ਤੇ ਤਿੰਨ ‌ਵਿਅਕਤੀਆਂ ਦੇ ਜ਼ਖਮੀ ਹੋਣ ਬਾਅਦ ਇਲਾਕਾ ਵਾਸੀਆਂ ਵੱਲੋਂ ਨਾਨਗਰਾਂ ਵਿਖੇ ਲਗਾਇਆ ਧਰਨਾ ਅੱਜ ਦੂਜੇ ਦਿਨ ਵੀ ਜਾਰੀ ਹੈ। ਧਰਨਾਕਾਰੀਆਂ ਅਨੁਸਾਰ ਪੁਲੀਸ ਵੱਲੋਂ ਕਿਰਤੀ ਕਿਸਾਨ ਮੋਰਚਾ ਜ਼ਿਲ੍ਹਾ ਰੂਪਨਗਰ ਦੇ ਪ੍ਰਧਾਨ ਵੀਰ ਸਿੰਘ ਬੜਵਾ ਤੇ ਕਿਸਾਨ ਸਭਾ ਦੇ ਪ੍ਰਧਾਨ ਸੁਰਜੀਤ ਸਿੰਘ ਢੇਰ ਨੂੰ ਹਿਰਾਸਤ ਵਿੱਚ ਲੈ ਲਿਆ ਗਿਆ ਹੈ, ਜਦੋਂ ਕਿ ਕਿਰਤੀ ਕਿਸਾਨ ਮੋਰਚੇ ਦੇ ਆਗੂ ਜਗਮਨਦੀਪ ਸਿੰਘ ਪੜ੍ਹੀ ਤੇ ਪੀਐੱਸਯੂ ਪ੍ਰਧਾਨ ਰਣਵੀਰ ਸਿੰਘ ਰੰਧਾਵਾ ਪੁਲੀਸ ਨੂੰ ਚਕਮਾ ਦੇ ਕੇ ਗ੍ਰਿਫਤਾਰੀ ਤੋਂ ਬਚ ਗਏ ਹਨ। ਧਰਨਾਕਾਰੀਆਂ ਵਿੱਚ ਸ਼ਾਮਲ ਆਗੂਆਂ ਆਸ਼ੂ ਦਗੋਟ ਅਤੇ ਇਫਟੂ ਆਗੂ ਤਰਸੇਮ ਜੱਟਪੁਰ ਨੇ ਦੱਸਿਆ ਕਿ ਧਰਨਾਕਾਰੀਆਂ ਵੱਲੋਂ ‌ਮ੍ਰਿਤਕ ਦੇ ਪਰਿਵਾਰ ਨੂੰ 10 ਲੱਖ ਰੁਪਏ ਤੇ ਪੀਜੀਆਈ ਵਿੱਚ ਦਾਖਲ ਮਰੀਜ਼ ਨੂੰ 2 ਲੱਖ ਰੁਪਏ ਮੁਆਵਜ਼ਾ ਦਿੱਤਾ ਜਾਵੇ ਤੇ ਇਲਾਕੇ ਅੰਦਰ ਨਾਜਾਇਜ਼ ਖਣਨ ਨੂੰ ਸਖ਼ਤੀ ਨਾਲ ਬੰਦ ਕੀਤਾ ਜਾਵੇ। ਉਨ੍ਹਾਂ ਚਿਤਾਵਨੀ ਦਿੱਤੀ ਕਿ ਜਦੋਂ ਤੱਕ ਮੰਗਾਂ ਨਹੀਂ ਮੰਨੀਆਂ ਜਾਂਦੀਆਂ ਉਦੋਂ ਤੱਕ ਧਰਨਾ ਜਾਰੀ ਰਹੇਗਾ। ਧਰਨਾਕਾਰੀਆਂ ਨੇ ਇਸ ਗੰਭੀਰ ਮਸਲੇ ਪ੍ਰਤੀ ਹਾਕਮ ਧਿਰ ਦੇ ਆਗੂਆਂ ਦੀ ਚੁੱਪੀ ’ਤੇ ਵੀ ਨਿਸ਼ਾਨਾ ਸਾਧਿਆ।

The post ਟਿੱਪਰ ਦੀ ਟੱਕਰ ਕਾਰਨ ਮੌਤ ਮਗਰੋਂ ਨਾਨਗਰਾਂ ’ਚ ਧਰਨਾ ਦੂਜੇ ਦਿਨ ਵੀ ਜਾਰੀ appeared first on punjabitribuneonline.com.



Source link