ਭਵਾਨੀਗੜ੍ਹ: ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਨੇ ਨਸ਼ਿਆਂ ਖ਼ਿਲਾਫ਼ ਮੋਟਰਸਾਈਕਲ ਮਾਰਚ ਕੱਢਿਆ

ਭਵਾਨੀਗੜ੍ਹ: ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਨੇ ਨਸ਼ਿਆਂ ਖ਼ਿਲਾਫ਼ ਮੋਟਰਸਾਈਕਲ ਮਾਰਚ ਕੱਢਿਆ


ਮੇਜਰ ਸਿੰਘ ਮੱਟਰਾਂ
ਭਵਾਨੀਗੜ੍ਹ, 4 ਸਤੰਬਰ
ਅੱਜ ਇੱਥੇ ਭਾਰਤੀ ਕਿਸਾਨ ਏਕਤਾ ਉਗਰਾਹਾਂ ਬਲਾਕ ਭਵਾਨੀਗੜ੍ਹ ਵੱਲੋਂ ਅਜੈਬ ਸਿੰਘ ਲੱਖੇਵਾਲ ਦੀ ਅਗਵਾਈ ਹੇਠ ਨਸ਼ਿਆਂ ਖ਼ਿਲਾਫ਼ ਜਾਗਰੂਕਤਾ
ਮੁਹਿੰਮ ਤਹਿਤ ਮੋਟਰਸਾਈਕਲ ਮਾਰਚ ਕੱਢਿਆ ਗਿਆ। ਇਹ ਮਾਰਚ ਪਿੰਡ ਘਰਾਚੋਂ ਤੋਂ ਸ਼ੁਰੂ ਹੋ ਕੇ ਭਵਾਨੀਗੜ੍ਹ ਦੇ ਮੁੱਖ ਬਾਜ਼ਾਰ ਵਿੱਚੋਂ ਹੁੰਦਾ ਹੋਇਆ ਇੱਥੇ ਨਵੇਂ ਬੱਸ ਸਟੈਂਡ ’ਤੇ ਸਮਾਪਤ ਕੀਤਾ ਗਿਆ। ਇਸ ਮੌਕੇ ਯੂਨੀਅਨ ਦੇ ਬਲਾਕ ਸੀਨੀਅਰ ਮੀਤ ਪ੍ਰਧਾਨ ਮਨਜੀਤ ਸਿੰਘ ਘਰਾਚੋਂ ਅਤੇ ਮੀਤ ਪ੍ਰਧਾਨ ਹਰਜੀਤ ਸਿੰਘ ਮਹਿਲਾਂ ਚੌਕ ਨੇ ਦੱਸਿਆ ਕਿ ਮੋਟਰਸਾਈਕਲ ਰਾਹੀਂ ਨਸ਼ਾ ਵਿਰੋਧੀ ਮੁਹਿੰਮ ਨੂੰ ਅੱਜ ਅੰਤਿਮ ਛੋਹਾਂ ਦਿੱਤੀਆਂ ਗਈਆਂ। ਮਾਰਚ ਵਿੱਚ 200 ਮੋਟਰਸਾਈਕਲਾਂ ਸਮੇਤ 400 ਦੇ ਕਰੀਬ ਨੌਜਵਾਨਾਂ, ਕਿਸਾਨਾਂ ਅਤੇ ਮਜ਼ਦੂਰਾਂ ਨੇ ਹਿੱਸਾ ਲਿਆ। ਮਾਰਚ ਵਿੱਚ ਬਲਾਕ ਆਗੂ ਬਲਵਿੰਦਰ ਸਿੰਘ ਘਨੌੜ, ਸਤਵਿੰਦਰ ਸਿੰਘ ਘਰਾਚੋਂ, ਰਘਵੀਰ ਸਿੰਘ ਘਰਾਚੋਂ, ਹਰਜਿੰਦਰ ਸਿੰਘ ਘਰਾਚੋਂ, ਗੁਰਚੇਤ ਸਿੰਘ ਭੱਟੀਵਾਲ, ਕੁਲਦੀਪ ਸਿੰਘ ਬਖੋਪੀਰ, ਕਸਮੀਰ ਸਿੰਘ ਆਲੋਅਰਖ ਅਤੇ ਗੁਰਦੇਵ ਸਿੰਘ ਆਲੋਅਰਖ ਸਮੇਤ ਸਾਰੀਆਂ ਪਿੰਡ ਇਕਾਈਆਂ ਦੇ ਆਗੂ ਸਾਮਲ ਹੋਏ।

The post ਭਵਾਨੀਗੜ੍ਹ: ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਨੇ ਨਸ਼ਿਆਂ ਖ਼ਿਲਾਫ਼ ਮੋਟਰਸਾਈਕਲ ਮਾਰਚ ਕੱਢਿਆ appeared first on punjabitribuneonline.com.



Source link