ਜੰਡਿਆਲਾ ਗੁਰੂ: ਸੇਂਟ ਸੋਲਜ਼ਰ ਸਕੂਲ ਨੇ ਖੇਡਾਂ ਵਤਨ ਪੰਜਾਬ ਦੀਆਂ ’ਚ ਹੂੰਝਾ ਫੇਰ ਜਿੱਤ ਪ੍ਰਾਪਤ ਕੀਤੀ

ਜੰਡਿਆਲਾ ਗੁਰੂ: ਸੇਂਟ ਸੋਲਜ਼ਰ ਸਕੂਲ ਨੇ ਖੇਡਾਂ ਵਤਨ ਪੰਜਾਬ ਦੀਆਂ ’ਚ ਹੂੰਝਾ ਫੇਰ ਜਿੱਤ ਪ੍ਰਾਪਤ ਕੀਤੀ


ਸਿਮਰਤਪਾਲ ਸਿੰਘ ਬੇਦੀ
ਜੰਡਿਆਲਾ ਗੁਰੂ, 7 ਸਤੰਬਰ
ਖੇਡਾਂ ਵਤਨ ਪੰਜਾਬ ਦੀਆਂ ਤਹਿਤ ਜੰਡਿਆਲਾ ਗੁਰੂ ਬਲਾਕ ਦੀਆਂ ਖੇਡਾਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬੰਡਾਲਾ ਵਿਖੇ ਕਰਵਾਈਆਂ ਗਈਆਂ। ਇਸ ਸਬੰਧੀ ਸਕੂਲ ਦੇ ਪ੍ਰਿੰਸੀਪਲ ਅਮਰਪ੍ਰੀਤ ਕੌਰ ਨੇ ਦੱਸਿਆ ਸੇਂਟ ਸੋਲਜ਼ਰ ਇਲੀਟ ਕਾਨਵੈਂਟ ਸਕੂਲ ਦੇ ਖਿਡਾਰੀਆਂ ਨੇ ਹੂੰਝਾਂ ਫੇਰ ਜਿੱਤ ਪ੍ਰਾਪਤ ਕੀਤੀ। ਉਨ੍ਹਾਂ ਦੱਸਿਆ ਇਸ ਦੌਰਾਨ ਅਥਲੈਟਿਕਸ ਅੰਡਰ 14 ਵਿੱਚ ਸਰਤਾਜ ਸਿੰਘ 60 ਮੀਟਰ ਦੌੜ ਵਿੱਚ ਪਹਿਲਾ ਸਥਾਨ, ਇੰਦਰਜੀਤ ਸਿੰਘ ਦੂਸਰਾ ਸਥਾਨ, ਗੁਰਸਾਜਨ ਸਿੰਘ 600 ਮੀਟਰ ਦੌੜ ਪਹਿਲਾ ਸਥਾਨ, ਯੁਵਰਾਜ ਸਿੰਘ ਦੂਸਰਾ ਸਥਾਨ, ਸਰਤਾਜਜੀਤ ਸਿੰਘ ਸ਼ਾਟਪੁੱਟ ਪਹਿਲਾ ਸਥਾਨ, ਮਨਤੇਜ ਸਿੰਘ ਲੰਬੀ ਛਾਲ ਪਹਿਲਾ ਸਥਾਨ, ਯੁਵਰਾਜ ਸਿੰਘ ਦੂਸਰਾ ਸਥਾਨ ਹਾਸਲ ਕੀਤਾ। ਸਕੂਲ ਪਹੁੰਚਣ ’ਤੇ ਖਿਡਾਰੀਆਂ ਦਾ ਸ਼ਾਨਦਾਰ ਸਵਾਗਤ ਕੀਤਾ ਗਿਆ। ਸਕੂਲ ਦੇ ਐੱਮਡੀ ਡਾ. ਮੰਗਲ ਸਿੰਘ ਕਿਸ਼ਨਪੁਰੀ ਅਤੇ ਪ੍ਰਿਸਿਪਲ ਅਮਰਪ੍ਰੀਤ ਕੌਰ ਨੇ ਵਿਦਿਆਰਥੀਆਂ ਦੀਆਂ ਸ਼ਾਨਦਾਰ ਜਿੱਤਾਂ ‘ਤੇ ਵਧਾਈ ਦਿੱਤੀ ਅਤੇ ਵਿਦਿਆਰਥੀਆਂ ਦੇ ਕੋਚ ਸੁਖਜਿੰਦਰ ਸਿੰਘ, ਜਤਿੰਦਰ ਸਿੰਘ, ਨਵਦੀਪ ਸਿੰਘ, ਯਾਦਵਿੰਦਰ ਸਿੰਘ, ਮਨਪ੍ਰੀਤ ਕੌਰ, ਰੁਪਿੰਦਰ ਕੌਰ, ਕਾਜਲ ਦੀ ਮਿਹਨਤ ਨੂੰ ਸਰਾਹਿਆ ਅਤੇ ਵਧਾਈ ਦਿੱਤੀ। ਇਸ ਮੌਕੇ ਡਾ. ਮੰਗਲ ਸਿੰਘ ਕਿਸ਼ਨਪੁਰੀ ਨੇ ਕਿਹਾ ਸਕੂਲ ਆਪਣੇ ਖਿਡਾਰੀਆਂ ’ਤੇ ਮਾਣ ਕਰਦਾ ਹੈ।

The post ਜੰਡਿਆਲਾ ਗੁਰੂ: ਸੇਂਟ ਸੋਲਜ਼ਰ ਸਕੂਲ ਨੇ ਖੇਡਾਂ ਵਤਨ ਪੰਜਾਬ ਦੀਆਂ ’ਚ ਹੂੰਝਾ ਫੇਰ ਜਿੱਤ ਪ੍ਰਾਪਤ ਕੀਤੀ appeared first on punjabitribuneonline.com.



Source link