ਨਵੀਂ ਦਿੱਲੀ, 13 ਸਤੰਬਰ
ਵਿਰੋਧੀ ਗਠਜੋੜ ‘ਇੰਡੀਅਨ ਨੈਸ਼ਨਲ ਡਿਵੈਲਪਮੈਂਟ ਇਨਕਲੂਸਿਵ ਅਲਾਇੰਸ’ (ਇੰਡੀਆ) ਦੀ ਤਾਲਮੇਲ ਕਮੇਟੀ ਦੀ ਪਹਿਲੀ ਮੀਟਿੰਗ ਅੱਜ ਇੱਥੇ ਜਾਰੀ ਹੈ, ਜਿਸ ਵਿੱਚ ਭਵਿੱਖ ਦੀ ਰਣਨੀਤੀ, ਸੀਟ ਤਾਲਮੇਲ, ਚੋਣ ਪ੍ਰਚਾਰ ਪ੍ਰੋਗਰਾਮ ਅਤੇ ਜਨਤਕ ਮੀਟਿੰਗਾਂ ਸਮੇਤ ਵੱਖ-ਵੱਖ ਮਾਮਲਿਆਂ ’ਤੇ ਚਰਚਾ ਕਰਨ ਸੰਭਾਵਨਾ ਹੈ। ਇਹ ਬੈਠਕ ਰਾਸ਼ਟਰਵਾਦੀ ਕਾਂਗਰਸ ਪਾਰਟੀ (ਐੱਨਸੀਪੀ) ਦੇ ਮੁਖੀ ਸ਼ਰਦ ਪਵਾਰ ਦੀ ਨਵੀਂ ਦਿੱਲੀ ਸਥਿਤ ਰਿਹਾਇਸ਼ ‘ਤੇ ਹੋ ਰਹੀ ਹੈ। ਸ੍ਰੀ ਪਵਾਰ ਤੋਂ ਇਲਾਵਾ ਕਾਂਗਰਸ ਦੇ ਕੇਸੀ ਵੇਣੂਗੋਪਾਲ, ਡੀਐੱਮਕੇ ਦੇ ਟੀਆਰ ਬਾਲੂ, ਰਾਸ਼ਟਰੀ ਜਨਤਾ ਦਲ ਦੇ ਤੇਜਸਵੀ ਯਾਦਵ, ਜਨਤਾ ਦਲ (ਯੂਨਾਈਟਿਡ) ਦੇ ਸੰਜੇ ਝਾਅ, ਆਮ ਆਦਮੀ ਪਾਰਟੀ ਦੇ ਰਾਘਵ ਚੱਢਾ, ਸ਼ਿਵ ਸੈਨਾ (ਯੂਬੀਟੀ) ਦੇ ਸੰਜੇ ਰਾਉਤ, ਨੈਸ਼ਨਲ ਕਾਨਫਰੰਸ ਦੇ ਉਮਰ ਅਬਦੁੱਲਾ, ਪੀਪਲਜ਼ ਡੈਮੋਕ੍ਰੇਟਿਕ ਪਾਰਟੀ (ਪੀਡੀਪੀ) ਦੀ ਮਹਿਬੂਬਾ ਮੁਫਤੀ ਅਤੇ ਕੁਝ ਹੋਰ ਆਗੂ।
The post ‘ਇੰਡੀਆ’ ਦੀ ਤਾਲਮੇਲ ਕਮੇਟੀ ਦੀ ਮੀਟਿੰਗ ਜਾਰੀ, ਭਵਿੱਖ ਦੀ ਰਣਨੀਤੀ ਤੇ ਸੀਟਾਂ ਦੀ ਵੰਡ ’ਤੇ ਹੋ ਰਹੀ ਹੈ ਚਰਚਾ appeared first on punjabitribuneonline.com.