ਭਾਜਪਾ ਦੀ ਪੰਜਾਬ ਇਕਾਈ ’ਚ ਨਵੇਂ ਅਹੁਦੇਦਾਰਾਂ ਦੀ ਨਿਯੁਕਤੀ

ਭਾਜਪਾ ਦੀ ਪੰਜਾਬ ਇਕਾਈ ’ਚ ਨਵੇਂ ਅਹੁਦੇਦਾਰਾਂ ਦੀ ਨਿਯੁਕਤੀ


ਚੰਡੀਗੜ੍ਹ, 17 ਸਤੰਬਰ
ਭਾਜਪਾ ਦੀ ਪੰਜਾਬ ਇਕਾਈ ਦੇ ਅੱਜ ਨਵੇਂ ਅਹੁਦੇਦਾਰ ਨਿਯੁਕਤ ਕੀਤੇ ਗਏ ਹਨ ਜਿਨ੍ਹਾਂ ਵਿੱਚ ਕੁਝ ਨਵੇਂ ਤੇ ਪੁਰਾਣੇ ਚਿਹਰੇ ਸ਼ਾਮਲ ਹਨ। ਇਹ ਕਾਰਵਾਈ ਸੁਨੀਲ ਜਾਖੜ ਦੇ ਪੰਜਾਬ ਭਾਜਪਾ ਪ੍ਰਧਾਨ ਬਣਨ ਮਗਰੋਂ ਦੋ ਮਹੀਨਿਆਂ ਉਪਰੰਤ ਕੀਤੀ ਗਈ ਹੈ। ਵੇਰਵਿਆਂ ਅਨੁਸਾਰ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ, ਕੇਂਦਰੀ ਮੰਤਰੀ ਸੋਮ ਪ੍ਰਕਾਸ਼, ਸਾਬਕਾ ਸੰਸਦ ਮੈਂਬਰ ਵਿਜੈ ਸਾਂਪਲਾ, ਸਾਬਕਾ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਤੇ ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਵਿਧਾਇਕ ਚਰਨਜੀਤ ਸਿੰਘ ਅਟਵਾਲ ਨੂੰ ਪਾਰਟੀ ਦੇ ਕੋਰ ਗਰੁੱਪ ’ਚ ਸ਼ਾਮਲ ਕੀਤਾ ਗਿਆ ਹੈ। ਪੰਜਾਬ ਭਾਜਪਾ ਵੱਲੋਂ ਜਾਰੀ ਸੂਚੀ ਅਨੁਸਾਰ ਇਸ 21 ਮੈਂਬਰੀ ਗਰੁੱਪ ਵਿੱਚ ਸਾਬਕਾ ਕਾਂਗਰਸੀ ਆਗੂ ਰਾਣਾ ਗੁਰਮੀਤ ਸਿੰਘ ਸੋਢੀ, ਰਾਜ ਕੁਮਾਰ ਵੇਰਕਾ ਤੇ ਕੇਵਲ ਸਿੰਘ ਢਿੱਲੋਂ, ਸਾਬਕਾ ਪੰਜਾਬ ਭਾਜਪਾ ਮੁਖੀ ਅਸ਼ਵਨੀ ਸ਼ਰਮਾ ਤੇ ਤੀਕਸ਼ਣ ਸੂਦ ਨੂੰ ਵੀ ਸ਼ਾਮਲ ਕੀਤਾ ਗਿਆ ਹੈ। ਇਸੇ ਤਰ੍ਹਾਂ ਪਾਰਟੀ ਆਗੂ ਸੁਭਾਸ਼ ਸ਼ਰਮਾ, ਸੁਰਜੀਤ ਕੁਮਾਰ ਜਿਆਨੀ, ਕੇ ਦੀ ਭੰਡਾਰੀ ਤੇ ਰਾਜੇਸ਼ ਬਾਘਾ ਤੇ ਸਾਬਕਾ ਕਾਂਗਰਸੀ ਆਗੂ ਅਰਵਿੰਦ ਖੰਨਾ, ਫਤਹਿਜੰਗ ਸਿੰਘ ਬਾਜਵਾ, ਬਲਬੀਰ ਸਿੰਘ ਸਿੱਧੂ ਤੇ ਗੁਰਪ੍ਰੀਤ ਸਿੰਘ ਕਾਂਗੜ ਨੂੰ ਭਾਜਪਾ ਦੇ ਸੂਬਾਈ ਉਪ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। -ਪੀਟੀਆਈ

The post ਭਾਜਪਾ ਦੀ ਪੰਜਾਬ ਇਕਾਈ ’ਚ ਨਵੇਂ ਅਹੁਦੇਦਾਰਾਂ ਦੀ ਨਿਯੁਕਤੀ appeared first on punjabitribuneonline.com.



Source link