ਪੰਜਾਬ ਪੁਲੀਸ ਨੇ ਫ਼ਿਰੋਜ਼ਪੁਰ ਜ਼ਿਲ੍ਹੇ ’ਚ ਲੰਡਾ ਦੇ ਸਾਥੀਆਂ ਦੇ ਟਿਕਾਣਿਆਂ ’ਤੇ ਛਾਪੇ ਮਾਰੇ

ਪੰਜਾਬ ਪੁਲੀਸ ਨੇ ਫ਼ਿਰੋਜ਼ਪੁਰ ਜ਼ਿਲ੍ਹੇ ’ਚ ਲੰਡਾ ਦੇ ਸਾਥੀਆਂ ਦੇ ਟਿਕਾਣਿਆਂ ’ਤੇ ਛਾਪੇ ਮਾਰੇ


ਚੰਡੀਗੜ੍ਹ, 25 ਸਤੰਬਰ
ਪੰਜਾਬ ਪੁਲੀਸ ਨੇ ਅੱਜ ਪਾਕਿਸਤਾਨ ਦੀ ਸਰਹੱਦ ਨਾਲ ਲੱਗਦੇ ਫਿਰੋਜ਼ਪੁਰ ਜ਼ਿਲ੍ਹੇ ਵਿੱਚ ਖਾਲਿਸਤਾਨੀ ਕੱਟੜਪੰਥੀ ਲਖਬੀਰ ਸਿੰਘ ਸੰਧੂ ਉਰਫ਼ ਲੰਡਾ ਦੇ ਸਾਥੀਆਂ ਦੇ 48 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ। ਇਸ ਦੌਰਾਨ ਕਈ ਵਿਅਕਤੀਆਂ ਨੂੰ ਹਿਰਾਸਤ ਵਿੱਚ ਲਿਆ ਗਿਆ। ਲੰਡਾ ਅਤੇ ਹਰਵਿੰਦਰ ਸਿੰਘ ਸੰਧੂ ਉਰਫ਼ ਰਿੰਦਾ, ਦੋਵੇਂ ਆਈਐੱਸਆਈ ਸਮਰਥਿਤ ਕਾਰਕੁਨਾਂ ‘ਤੇ ਭਾਰਤ ਵਿੱਚ ਬੱਬਰ ਖ਼ਾਲਸਾ ਇੰਟਰਨੈਸ਼ਨਲ (ਬੀਕੇਆਈ) ਦੀਆਂ ਦਹਿਸ਼ਤੀ ਗਤੀਵਿਧੀਆਂ ਨੂੰ ਉਤਸ਼ਾਹਿਤ ਕਰਨ ਦਾ ਦੋਸ਼ ਹੈ।

The post ਪੰਜਾਬ ਪੁਲੀਸ ਨੇ ਫ਼ਿਰੋਜ਼ਪੁਰ ਜ਼ਿਲ੍ਹੇ ’ਚ ਲੰਡਾ ਦੇ ਸਾਥੀਆਂ ਦੇ ਟਿਕਾਣਿਆਂ ’ਤੇ ਛਾਪੇ ਮਾਰੇ appeared first on punjabitribuneonline.com.



Source link