ਭਗਵੰਤ ਮਾਨ ਦਾ ਪ੍ਰਤਾਪ ਬਾਜਵਾ ਨੂੰ ਮੋੜਵਾਂ ਜਵਾਬ,‘ਮੈਨੂੰ ਪਤੈ ਕਾਂਗਰਸ ਨੇ ਤੁਹਾਡੀ ਮੁੱਖ ਮੰਤਰੀ ਬਣਨ ਦੀ ਇੱਛਾ ਮਾਰ ਦਿੱਤੀ ਸੀ’

ਭਗਵੰਤ ਮਾਨ ਦਾ ਪ੍ਰਤਾਪ ਬਾਜਵਾ ਨੂੰ ਮੋੜਵਾਂ ਜਵਾਬ,‘ਮੈਨੂੰ ਪਤੈ ਕਾਂਗਰਸ ਨੇ ਤੁਹਾਡੀ ਮੁੱਖ ਮੰਤਰੀ ਬਣਨ ਦੀ ਇੱਛਾ ਮਾਰ ਦਿੱਤੀ ਸੀ’


ਆਤਿਸ਼ ਗੁਪਤਾ
ਚੰਡੀਗੜ੍ਹ, 26 ਸਤੰਬਰ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਾਂਗਰਸ ਦੇ ਸੀਨੀਅਰ ਆਗੂ ਤੇ ਵਿਰੋਧੀ ਧਿਰ ਤੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੂੰ ਮੋੜਵਾਂ ਜਵਾਬ ਦਿੱਤਾ ਹੈ। ਸ੍ਰੀ ਮਾਨ ਨੇ ਟਵੀਟ ਕਰਦਿਆਂ ਕਿਹਾ ਕਿ ‘ਪ੍ਰਤਾਪ ਬਾਜਵਾ(ਭਾਜਪਾ) ਜੀ ਤੁਸੀਂ ਪੰਜਾਬ ਦੇ ਲੋਕਾਂ ਦੀ ਚੁਣੀ ਹੋਈ ਸਰਕਾਰ ਤੋੜਣ ਦੀ ਗੱਲ ਕਰ ਰਹੇ ਓ? ਮੈਨੂੰ ਪਤਾ ਹੈ ਕਿ ਕਾਂਗਰਸ ਨੇ ਤੁਹਾਡੀ ਮੁੱਖ ਮੰਤਰੀ ਬਣਨ ਦੀ ਇੱਛਾ ਦੀ ਭਰੂਣ ਹੱਤਿਆ ਕਰ ਦਿੱਤੀ ਸੀ, ਮੈਂ ਪੰਜਾਬ ਦੇ 3 ਕਰੋੜ ਲੋਕਾਂ ਦਾ ਨੁਮਾਇੰਦਾ ਹਾਂ ਥੋਡੇ ਵਾਂਗ ਕੁਰਸੀ ਦਾ ਤਿਕੜਮਬਾਜ਼ ਨਹੀਂ, ਜੇ ਹਿੰਮਤ ਹੈ ਤਾਂ ਹਾਈ ਕਮਾਂਡ ਨਾਲ ਗੱਲ ਕਰੋ।’
ਸ੍ਰੀ ਬਾਜਵਾ ਨੇ ਸੋਮਵਾਰ ਨੂੰ ਕਥਿਤ ਤੌਰ ‘ਤੇ ਕਿਹਾ ਸੀ ਕਿ ਆਪ ਦੇ 32 ਵਿਧਾਇਕ ਉਨ੍ਹਾਂ ਦੇ ਸੰਪਰਕ ‘ਚ ਹਨ। ਉਨ੍ਹਾਂ ਨੇ ਕਿਹਾ, ‘ਸਾਡੇ ਕੋਲ 18 ਕਾਂਗਰਸੀ ਵਿਧਾਇਕ ਵੀ ਹਨ। ਸਾਨੂੰ ਥੋੜ੍ਹਾ ਅੱਗੇ ਵਧਾਉਣ ਦੀ ਲੋੜ ਹੈ ਅਤੇ ਅਸੀਂ ਸਰਕਾਰ ਬਣਾਉਣ ਦੇ ਸਮਰਥ ਹੋਵਾਂਗੇ।’

The post ਭਗਵੰਤ ਮਾਨ ਦਾ ਪ੍ਰਤਾਪ ਬਾਜਵਾ ਨੂੰ ਮੋੜਵਾਂ ਜਵਾਬ,‘ਮੈਨੂੰ ਪਤੈ ਕਾਂਗਰਸ ਨੇ ਤੁਹਾਡੀ ਮੁੱਖ ਮੰਤਰੀ ਬਣਨ ਦੀ ਇੱਛਾ ਮਾਰ ਦਿੱਤੀ ਸੀ’ appeared first on punjabitribuneonline.com.Source link