ਸ਼੍ਰੋਮਣੀ ਕਮੇਟੀ ਤੇ ਅਕਾਲੀ ਆਗੂਆਂ ਦੇ ਪੁਤਲੇ ਫੂਕੇ

ਸ਼੍ਰੋਮਣੀ ਕਮੇਟੀ ਤੇ ਅਕਾਲੀ ਆਗੂਆਂ ਦੇ ਪੁਤਲੇ ਫੂਕੇ


ਐੱਸ ਐੱਸ ਸੱਤੀ
ਮਸਤੂਆਣਾ ਸਾਹਿਬ, 1 ਅਕਤੂਬਰ
ਪੰਜਾਬ ਸਰਕਾਰ ਵੱਲੋਂ ਮਸਤੂਆਣਾ ਸਾਹਿਬ ਵਿੱਚ ਸਰਕਾਰੀ ਮੈਡੀਕਲ ਕਾਲਜ ਬਣਾਉਣ ਦੇ ਵੱਡੇ ਪ੍ਰਾਜੈਕਟ ਦੇ ਰਾਹ ਵਿੱਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਡਾਹੇ ਜਾ ਰਹੇ ਅੜਿੱਕਿਆਂ ਨੂੰ ਖ਼ਤਮ ਕਰਵਾਉਣ ਲਈ ਇੱਥੋਂ ਦੇ ਬੱਸ ਸਟੈਂਡ ’ਤੇ ਲੱਗੇ ਧਰਨੇ ਦੌਰਾਨ ਹਾਜ਼ਰ ਸੰਗਤਾਂ ਅਤੇ ਕਿਸਾਨਾਂ ਵੱਲੋਂ ਸ਼੍ਰੋਮਣੀ ਕਮੇਟੀ ਤੇ ਅਕਾਲੀ ਦਲ ਦੇ ਆਗੂਆਂ ਦੇ ਪੁਤਲੇ ਸਾੜੇ ਗਏ। ਇਸ ਮੌਕੇ ਉਨ੍ਹਾਂ ਨਾਅਰੇਬਾਜ਼ੀ ਵੀ ਕੀਤੀ ਗਈ। ਇਸ ਮੌਕੇ ਅਜੈਬ ਸਿੰਘ, ਬਿੱਕਰ ਸਿੰਘ, ਮਨਦੀਪ ਸਿੰਘ, ਕਰਨੈਲ ਸਿੰਘ ਲੌਂਗੋਵਾਲ ਸਣੇ ਹੋਰ ਕਿਸਾਨਾਂ ਨੇ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਆ ਰਹੀਆਂ ਚੋਣਾਂ ਵਿੱਚ ਬਾਦਲ-ਦਲੀਆਂ ਨੂੰ ਸਬਕ ਸਿਖਾਉਣ ਦੀਆਂ ਤਿਆਰੀਆਂ ਹੁਣੇ ਤੋਂ ਹੀ ਕਰ ਲੈਣੀਆਂ ਚਾਹੀਦੀਆਂ ਹਨ। ਬੁਲਾਰਿਆਂ ਕਿਹਾ ਕਿ ਸੰਤ ਅਤਰ ਸਿੰਘ ਜੀ ਵਿੱਚ ਸ਼ਰਧਾ ਰੱਖਣ ਵਾਲੇ ਇਸ ਇਲਾਕੇ ਦੇ ਲੋਕ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਵਿੱਚ ਬਾਦਲ ਦਲੀਆਂ ਨੂੰ ਪਿੰਡਾਂ ਵਿੱਚ ਵੜਨ ਹੀ ਨਹੀਂ ਦੇਣਗੇ। ਧਰਨੇ ਵਿੱਚ ਸ਼ਾਮਲ ਰਾਜਿੰਦਰ ਸਿੰਘ ਲਿੱਦੜਾ, ਦਰਸ਼ਨ ਸਿੰਘ ਬੱਗੂਆਣਾ, ਸਾਹਿਬ ਸਿੰਘ ਬਡਬਰ, ਬਲਦੇਵ ਸਿੰਘ ਬੱਗੂਆਣਾ ਤੇ ਭਰਪੂਰ ਸਿੰਘ ਦੁੱਗਾਂ ਨੇ ਕਿਹਾ ਕਿ ਪਿਛਲੇ ਦਨਿੀਂ ਆਗੂਆਂ ਵੱਲੋਂ ਕਿਹਾ ਜਾ ਰਿਹਾ ਹੈ ਕਿ ਇਹ ਕਾਲਜ ਇੱਥੋਂ ਸੰਗਰੂਰ ਦੇ ਸਵਿਲ ਹਸਪਤਾਲ ਵਿੱਚ ਤਬਦੀਲ ਕੀਤਾ ਜਾਵੇਗਾ। ਉਨਾਂ ਕਿਹਾ ਕਿ ਜੇਕਰ ਸਰਕਾਰ ਇਹ ਕਾਲਜ ਇਥੋਂ ਸੰਗਰੂਰ ਵਿੱਚ ਤਬਦੀਲ ਕਰੇਗੀ ਤਾਂ ਉਹ ਇਸ ਸਰਕਾਰ ਦਾ ਸਖ਼ਤ ਵਿਰੋਧ ਕਰਨਗੇ।

The post ਸ਼੍ਰੋਮਣੀ ਕਮੇਟੀ ਤੇ ਅਕਾਲੀ ਆਗੂਆਂ ਦੇ ਪੁਤਲੇ ਫੂਕੇ appeared first on punjabitribuneonline.com.



Source link