ਜਗਜੀਤ ਸਿੰਘ ਸਿੱਧੂ
ਤਲਵੰਡੀ ਸਾਬੋ, 2 ਅਕਤੂਬਰ
ਧਾਰਮਿਕ ਮਹਾਂ ਵਿਦਿਆਲਿਆ ਲੰਗਰ ਬੁੰਗਾ ਮਸਤੂਆਣਾ ਸਾਹਿਬ ਤਲਵੰਡੀ ਸਾਬੋ ਦਾ 100 ਸਾਲਾ ਸਥਾਪਨਾ ਦਿਹਾੜਾ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ। ਅੱਜ ਮੁੱਖ ਧਾਰਮਿਕ ਸਮਾਗਮਾਂ ਵਿੱਚ ਜਿੱਥੇ ਵੱਡੀ ਗਿਣਤੀ ਸੰਗਤਾਂ ਸ਼ਾਮਲ ਹੋਈਆਂ ਉਥੇ ਸਿੱਖ ਪੰਥ ਦੀਆਂ ਪ੍ਰਸਿੱਧ ਧਾਰਮਿਕ ਤੇ ਸਿਆਸੀ ਹਸਤੀਆਂ ਨੇ ਹਾਜ਼ਰੀ ਭਰੀ।
ਸ਼ਤਾਬਦੀ ਦੇ ਸਬੰਧ ਵਿੱਚ ਗੁਰਦੁਆਰਾ ਮਸਤੂਆਣਾ ਸਾਹਿਬ ਵਿਖੇ ਆਰੰਭ ਅਖੰਡ ਪਾਠ ਦੇ ਭੋਗ ਪਾਏ ਗਏ ਤੇ ਅਰਦਾਸ ਕੀਤੀ ਗਈ। ਇਸ ਮਗਰੋਂ ਧਾਰਮਿਕ ਦੀਵਾਨ ਸਜਾਏ ਗਏ, ਜਨਿ੍ਹਾਂ ਵਿੱਚ ਢਾਡੀ ਤੇ ਰਾਗੀ ਜਥਿਆਂ ਨੇ ਸੰਗਤ ਨੂੰ ਗੁਰਬਾਣੀ ਨਾਲ ਜੋੜਿਆ। ਇਸ ਮੌਕੇ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਸੰਗਤ ਨੂੰ ਸੰਤ ਬਾਬਾ ਅਤਰ ਸਿੰਘ ਮਸਤੂਆਣਾ ਦੇ ਸਿੱਖੀ ਫ਼ਲਸਫੇ ਤੋਂ ਜਾਣੂ ਹੋ ਕੇ ਗੁਰੂ ਦੇ ਲੜ ਲੱਗਣ ਦੀ ਅਪੀਲ ਕੀਤੀ। ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ 96ਵੇਂ ਕਰੋੜੀ (ਨਿਹੰਗ ਸਿੰਘਾਂ) ਦੇ ਮੁੱਖ ਜਥੇਦਾਰ ਬਾਬਾ ਬਲਬੀਰ ਸਿੰਘ ਨੇ ਸਿੱਖ ਕੌਮ ਦੀ ਮਹਾਨ ਧਾਰਮਿਕ ਸਖਸ਼ੀਅਤ ਸੰਤ ਬਾਬਾ ਅਤਰ ਸਿੰਘ ਵੱਲੋਂ 1923 ਵਿੱਚ ਬੁੰਗਾ ਮਸਤੂਆਣਾ ਸਾਹਿਬ ਤਲਵੰਡੀ ਸਾਬੋ ਦੀ ਸਥਾਪਨਾ ਦੇ ਇਤਿਹਾਸ ਅਤੇ ਬੁੰਗੇ ਦੇ ਮੁਖੀ ਸਾਹਿਬਾਨ ਵੱਲੋਂ ਸਮੇਂ ਸਮੇਂ ਸਿੱਖੀ ਪ੍ਰਚਾਰ ਤੇ ਪ੍ਰਸਾਰ ਵਿੱਚ ਕੀਤੇ ਕਾਰਜਾਂ ਤੋਂ ਜਾਣੂ ਕਰਵਾਇਆ। ਸਮਾਗਮ ਨੂੰ ਕਲਗੀਧਰ ਟਰੱਸਟ ਦੇ ਪ੍ਰਧਾਨ ਡਾਕਟਰ ਦਵਿੰਦਰ ਸਿੰਘ, ਜਗਜੀਤ ਸਿੰਘ ਦਰਦੀ ਚੇਅਰਮੈਨ ਚੜ੍ਹਦੀਕਲਾ ਟਰੱਸਟ, ਉੱਘੇ ਸਿੱਖ ਵਿਦਵਾਨ ਗਿਆਨੀ ਹਰਭਜਨ ਸਿੰਘ ਢੁੱਡੀਕੇ ਨੇ ਵੀ ਸਬੋਧਨ ਕੀਤਾ। ਜਦ ਕਿ ਸਮਾਗਮ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ, ਸਾਬਕਾ ਵਿਧਾਇਕ ਜੀਤਮਹਿੰਦਰ ਸਿੰਘ ਸਿੱਧੂ, ਗੁਰੂ ਗੋਬਿੰਦ ਸਿੰਘ ਰਿਫਾਇਨਰੀ ਦੇ ਸੀਈਓ ਪ੍ਰਭਦਾਸ, ਸ਼੍ਰੋਮਣੀ ਕਮੇਟੀ ਵੱਲੋਂ ਅੰਤ੍ਰਿੰਗ ਮੈਂਬਰ ਮੋਹਣ ਸਿੰਘ ਬੰਗੀ, ਭਾਜਪਾ ਦੇ ਸੂਬਾਈ ਆਗੂ ਦਿਆਲ ਸੋਢੀ, ਜ਼ਿਲ੍ਹਾ ਪ੍ਰਧਾਨ ਰਵੀਪ੍ਰੀਤ ਸਿੰਘ ਸਿੱਧੂ ਅਤੇ ਸਾਬਕਾ ਸੰਸਦੀ ਸਕੱਤਰ ਜਗਦੀਪ ਸਿੰਘ ਨਕੱਈ, ਹਲਕਾ ਵਿਧਾਇਕਾ ਬਲਜਿੰਦਰ ਕੌਰ ਵੱਲੋਂ ਉਨ੍ਹਾਂ ਦੇ ਭਰਾ ਉਦੈਵੀਰ ਸਿੰਘ, ਉੱਘੇ ਵਿਦਵਾਨ ਗਿਆਨੀ ਕੌਰ ਸਿੰਘ ਕੋਠਾਗੁਰੂ, ਬਾਬਾ ਪ੍ਰੀਤਮ ਸਿੰਘ ਮੱਲੜੀ, ਬਾਬਾ ਸ਼ਵਿਾਨੰਦ ਕਿਉਲ ਨੇ ਵੀ ਹਾਜ਼ਰੀ ਭਰੀ।
ਸਮਾਗਮਾਂ ਦੇ ਅਖ਼ੀਰ ਵਿੱਚ ਮਸਤੂਆਣਾ ਸੰਪਰਦਾ ਦੇ ਪ੍ਰਧਾਨ ਬਾਬਾ ਟੇਕ ਸਿੰਘ ਧਨੌਲਾ ਅਤੇ ਮੁੱਖ ਸੇਵਾਦਾਰ ਬਾਬਾ ਕਾਕਾ ਸਿੰਘ ਨੇ ਪਹੁੰਚੀਆਂ ਸਖਸ਼ੀਅਤਾਂ ਦਾ ਸਨਮਾਨ ਕੀਤਾ।
The post ਬੁੰਗਾ ਮਸਤੂਆਣਾ ਸਾਹਿਬ ਦਾ ਸਥਾਪਨਾ ਦਵਿਸ ਮਨਾਇਆ appeared first on punjabitribuneonline.com.