ਸ਼ਰਾਬ ਨੀਤੀ: ਭਾਜਪਾ ਵੱਲੋਂ ‘ਆਪ’ ਦੇ ਦਫ਼ਤਰ ਬਾਹਰ ਪ੍ਰਦਰਸ਼ਨ

ਸ਼ਰਾਬ ਨੀਤੀ: ਭਾਜਪਾ ਵੱਲੋਂ ‘ਆਪ’ ਦੇ ਦਫ਼ਤਰ ਬਾਹਰ ਪ੍ਰਦਰਸ਼ਨ


ਮਨਧੀਰ ਸਿੰਘ ਦਿਓਲ
ਨਵੀਂ ਦਿੱਲੀ, 12 ਅਕਤੂਬਰ
ਦਿੱਲੀ ਭਾਜਪਾ ਵਰਕਰਾਂ ਨੇ ਅੱਜ ਕੌਮੀ ਰਾਜਧਾਨੀ ਵਿੱਚ ਆਮ ਆਦਮੀ ਪਾਰਟੀ (ਆਪ) ਦੇ ਦਫ਼ਤਰ ਬਾਹਰ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਅਸਤੀਫ਼ੇ ਦੀ ਮੰਗ ਕਰਦੇ ਹੋਏ ਸ਼ਰਾਬ ਆਬਕਾਰੀ ਨੀਤੀ ਮਾਮਲੇ ਵਿੱਚ ਕਥਿਤ ਭ੍ਰਿਸ਼ਟਾਚਾਰ ਵਿਰੁੱਧ ਪ੍ਰਦਰਸ਼ਨ ਕੀਤਾ। ਭਾਜਪਾ ਵਰਕਰਾਂ ਨੇ ਪ੍ਰਧਾਨ ਵਰਿੰਦਰ ਸਚਦੇਵਾ ਅਤੇ ਦਿੱਲੀ ਵਿਰੋਧੀ ਧਿਰ ਦੇ ਨੇਤਾ ਰਾਮਵੀਰ ਬਿਧੂੜੀ ਦੀ ਅਗਵਾਈ ਵਿੱਚ ‘ਆਪ’ ਦਫ਼ਤਰ ਦੇ ਬਾਹਰ ਧਰਨਾ ਦਿੱਤਾ। ਦਿੱਲੀ ਭਾਜਪਾ ਨੇ ਭ੍ਰਿਸ਼ਟਾਚਾਰ ਦਾ ਦੋਸ਼ ਲਗਾਉਂਦੇ ਹੋਏ ‘ਆਪ’ ਦੀ ਅਗਵਾਈ ਵਾਲੀ ਦਿੱਲੀ ਸਰਕਾਰ ਵਿਰੁੱਧ ਨਾਅਰੇਬਾਜ਼ੀ ਕੀਤੀ। ਇਸ ਤੋਂ ਬਾਅਦ ਪ੍ਰਦਰਸ਼ਨਕਾਰੀਆਂ ਨੇ ਪੁਲੀਸ ਵੱਲੋਂ ਲਗਾਏ ਬੈਰੀਕੇਡ ਟੱਪਣ ਦੀ ਕੋਸ਼ਿਸ਼ ਕੀਤੀ ਪਰ ਪੁਲੀਸ ਨੇ ਪ੍ਰਧਾਨ ਸਚਦੇਵਾ ਸਣੇ ਦਿੱਲੀ ਭਾਜਪਾ ਵਰਕਰਾਂ ਨੂੰ ਹਿਰਾਸਤ ਵਿੱਚ ਲੈ ਲਿਆ। ਜ਼ਿਕਰਯੋਗ ਹੈ ਕਿ ਈਡੀ ਨੇ 4 ਅਕਤੂਬਰ ਨੂੰ ਕਥਿਤ ਸ਼ਰਾਬ ਘਪਲੇ ਵਿੱਚ ਆਮ ਆਦਮੀ ਪਾਰਟੀ ਦੇ ਰਾਜ ਸਭਾ ਮੈਂਬਰ ਸੰਜੈ ਸਿੰਘ ਨੂੰ ਗ੍ਰਿਫ਼ਤਾਰ ਕੀਤਾ ਸੀ ਅਤੇ ਦਿੱਲੀ ਵਕਫ਼ ਬੋਰਡ ਨਾਲ ਜੁੜੇ ਇੱਕ ਮਨੀ ਲਾਂਡਰਿੰਗ ਮਾਮਲੇ ਵਿੱਚ ਈਡੀ ਅਧਿਕਾਰੀਆਂ ਦੀ ਇੱਕ ਟੀਮ ਨੇ ਸੋਮਵਾਰ ਨੂੰ ਓਖਲਾ ਵਿੱਚ ਅਮਾਨਤਉੱਲਾ ਖਾਨ ਦੇ ਘਰ ਦੀ ਤਲਾਸ਼ੀ ਲਈ ਸੀ।

The post ਸ਼ਰਾਬ ਨੀਤੀ: ਭਾਜਪਾ ਵੱਲੋਂ ‘ਆਪ’ ਦੇ ਦਫ਼ਤਰ ਬਾਹਰ ਪ੍ਰਦਰਸ਼ਨ appeared first on punjabitribuneonline.com.



Source link