ਫਗਵਾੜਾ, 28 ਅਕਤੂਬਰ
ਇਥੇ ਪ੍ਰਾਈਵੇਟ ਯੂਨੀਵਰਸਿਟੀ ਦੇ ਇੰਜਨੀਅਰਿੰਗ ਦੇ 21 ਸਾਲਾ ਵਿਦਿਆਰਥੀ ਨੇ ਅੱਜ ਇੱਥੇ ਕਿਰਾਏ ਦੇ ਮਕਾਨ ਵਿੱਚ ਕਥਿਤ ਤੌਰ ‘ਤੇ ਫਾਹਾ ਲੈ ਲਿਆ। ਸਤਨਾਮਪੁਰਾ ਖੇਤਰ ਦੇ ਐੱਸਐੱਚਓ ਸੁਰਜੀਤ ਸਿੰਘ ਪੱਡਾ ਨੇ ਦੱਸਿਆ ਕਿ ਮ੍ਰਿਤਕ ਵਰੁਣ ਕੁਮਾਰ ਤਿਲੰਗਾਨਾ ਦੇ ਕੋਂਡਾਪੁਰ ਦਾ ਰਹਿਣ ਵਾਲਾ ਸੀ। ਐੱਸਐੱਚਓ ਨੇ ਦੱਸਿਆ ਕਿ ਯੂਨੀਵਰਸਿਟੀ ਦੇ ਨੇੜੇ ਪੇਇੰਗ ਗੈਸਟ ਵਜੋਂ ਰਹਿਣ ਵਾਲੇ ਵਿਦਿਆਰਥੀ ਨੇ ਆਪਣੇ ਕਮਰੇ ਦੇ ਛੱਤ ਵਾਲੇ ਪੱਖੇ ਨਾਲ ਫਾਹਾ ਲੈ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ। ਉਸ ਦੇ ਪਰਿਵਾਰਕ ਮੈਂਬਰਾਂ ਨੂੰ ਸੂਚਿਤ ਕਰ ਦਿੱਤਾ ਗਿਆ ਹੈ ਅਤੇ ਲਾਸ਼ ਨੂੰ ਸਿਵਲ ਹਸਪਤਾਲ ਫਗਵਾੜਾ ਦੇ ਮੁਰਦਾਘਰ ਵਿਚ ਰਖਵਾਇਆ ਗਿਆ ਹੈ।
The post ਫਗਵਾੜਾ: ਨਿੱਜੀ ਯੂਨੀਵਰਸਿਟੀ ’ਚ ਪੜ੍ਹਦੇ ਤਿਲੰਗਾਨਾ ਦੇ 21 ਸਾਲਾ ਵਿਦਿਆਰਥੀ ਨੇ ਫਾਹਾ ਲਿਆ appeared first on punjabitribuneonline.com.