ਦੀਵਾਲੀ ਦੇ ਮੱਦੇਨਜ਼ਰ ਵੱਖ-ਵੱਖ ਮੁਕਾਬਲੇ

ਦੀਵਾਲੀ ਦੇ ਮੱਦੇਨਜ਼ਰ ਵੱਖ-ਵੱਖ ਮੁਕਾਬਲੇ


ਮਾਨਸਾ: ਡੀਏਵੀ ਪਬਲਿਕ ਸਕੂਲ ਵਿੱਚ ਦੀਵਾਲੀ ਦੇ ਮੱਦੇਨਜ਼ਰ ਯੂਕੇਜੀ ਤੋਂ ਬਾਰ੍ਹਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਲਈ ਵੱਖ-ਵੱਖ ਮੁਕਾਬਲੇ ਕਰਵਾਏ ਗਏ। ਇਸ ਦੌਰਾਨ ਯੂਕੇਜੀ ਦੇ ਵਿਦਿਆਰਥੀਆਂ ਨੇ ਮੋਮਬੱਤੀ ਦੀ ਸਜਾਵਟ, ਪੰਜਵੀਂ ਅਤੇ ਛੇਵੀਂ ਜਮਾਤ ਦੇ ਵਿਦਿਆਰਥੀਆਂ ਨੇ ਥਾਲੀ ਸਜਾਵਟ, ਸੱਤਵੀਂ ਅਤੇ ਅੱਠਵੀਂ ਜਮਾਤ ਦੇ ਵਿਦਿਆਰਥੀਆਂ ਨੇ ਪੇਪਰ ਬੈਗ ਅਤੇ ਨੌਵੀਂ ਤੋਂ ਬਾਰ੍ਹਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਨੇ ਰੰਗੋਲੀ ਮੁਕਾਬਲੇ ਵਿੱਚ ਭਾਗ ਲਿਆ। ਇਨ੍ਹਾਂ ਪ੍ਰਤੀਭਾਗੀਆਂ ਨੇ ਕਲਸ਼, ਦੀਵੇ ਅਤੇ ਰਾਧਾ-ਕ੍ਰਿਸ਼ਨ ਦੀਆਂ ਮੂਰਤੀਆਂ ਨੂੰ ਰੰਗੋਲੀ ਦੇ ਮਾਧਿਅਮ ਤੋਂ ਉਕੇਰਿਆ। ਸੰਸਥਾ ਦੇ ਪ੍ਰਬੰਧਕ ਵਿਨੋਦ ਰਾਣਾ ਨੇ ਜੇਤੂ ਵਿਦਿਆਰਥੀਆਂ ਨੂੰ ਇਨਾਮ ਦੇ ਕੇ ਸਨਮਾਨਤਿ ਕੀਤਾ ਅਤੇ ਹਰੀ ਦੀਵਾਲੀ ਮਨਾਉਣ ਲਈ ਪ੍ਰੇਰਿਆ।

The post ਦੀਵਾਲੀ ਦੇ ਮੱਦੇਨਜ਼ਰ ਵੱਖ-ਵੱਖ ਮੁਕਾਬਲੇ appeared first on punjabitribuneonline.com.



Source link