ਅਮਰੀਕੀ ਧਰਤੀ ’ਤੇ ਸਿੱਖ ਕੱਟੜਪੰਥੀ ਦੀ ਹੱਤਿਆ ਦੀ ਸਾਜ਼ਿਸ਼ ਰਚਣ ਦੇ ਦੋਸ਼ਾਂ ਦੀ ਜਾਂਚ ਲਈ ਕੇਂਦਰ ਨੇ ਉੱਚ ਪੱਧਰੀ ਕਮੇਟੀ ਬਣਾਈ

ਅਮਰੀਕੀ ਧਰਤੀ ’ਤੇ ਸਿੱਖ ਕੱਟੜਪੰਥੀ ਦੀ ਹੱਤਿਆ ਦੀ ਸਾਜ਼ਿਸ਼ ਰਚਣ ਦੇ ਦੋਸ਼ਾਂ ਦੀ ਜਾਂਚ ਲਈ ਕੇਂਦਰ ਨੇ ਉੱਚ ਪੱਧਰੀ ਕਮੇਟੀ ਬਣਾਈ


ਨਵੀਂ ਦਿੱਲੀ, 29 ਨਵੰਬਰ
ਭਾਰਤ ਨੇ ਅਮਰੀਕੀ ਧਰਤੀ ’ਤੇ ਸਿੱਖ ਕੱਟੜਪੰਥੀ ਦੀ ਹੱਤਿਆ ਦੀ ਸਾਜ਼ਿਸ਼ ਰਚਣ ਦੇ ਦੋਸ਼ਾਂ ਦੀ ਜਾਂਚ ਲਈ ਉੱਚ ਪੱਧਰੀ ਜਾਂਚ ਕਮੇਟੀ ਕਾਇਮ ਕੀਤੀ ਹੈ। ਸੂਤਰਾਂ ਨੇ ਦੱਸਿਆ ਹੈ ਕਿ ਪਿਛਲੇ ਹਫਤੇ ਦਾਅਵਾ ਕੀਤਾ ਗਿਆ ਸੀ ਕਿ ਅਮਰੀਕੀ ਅਧਿਕਾਰੀਆਂ ਨੇ ਗੁਰਪਤਵੰਤ ਸਿੰਘ ਪੰਨੂ ਦੀ ਹੱਤਿਆ ਦੀ ਸਾਜ਼ਿਸ਼ ਨੂੰ ਨਾਕਾਮ ਕਰ ਦਿੱਤਾ ਅਤੇ ਇਸ ਸਾਜ਼ਿਸ਼ ਵਿੱਚ ਕਥਿਤ ਸ਼ਮੂਲੀਅਤ ਲਈ ਭਾਰਤ ਸਰਕਾਰ ਨੂੰ ਚਿਤਾਵਨੀ ਦਿੱਤੀ ਸੀ। ਵਿਦੇਸ਼ ਮੰਤਰਾਲੇ ਦੇ ਬੁਲਾਰੇ ਅਰਿੰਦਮ ਬਾਗਚੀ ਨੇ ਕਿਹਾ ਕਿ ਭਾਰਤ ਨੇ ਮਾਮਲੇ ਦੇ ਸਾਰੇ ਸਬੰਧਤ ਪਹਿਲੂਆਂ ਦੀ ਘੋਖ ਕਰਨ ਲਈ ਉੱਚ ਪੱਧਰੀ ਜਾਂਚ ਕਮੇਟੀ ਬਣਾਈ ਹੈ।

The post ਅਮਰੀਕੀ ਧਰਤੀ ’ਤੇ ਸਿੱਖ ਕੱਟੜਪੰਥੀ ਦੀ ਹੱਤਿਆ ਦੀ ਸਾਜ਼ਿਸ਼ ਰਚਣ ਦੇ ਦੋਸ਼ਾਂ ਦੀ ਜਾਂਚ ਲਈ ਕੇਂਦਰ ਨੇ ਉੱਚ ਪੱਧਰੀ ਕਮੇਟੀ ਬਣਾਈ appeared first on punjabitribuneonline.com.



Source link