ਅੰਮ੍ਰਿਤਸਰ, 5 ਦਸੰਬਰ
ਪੰਜਾਬ ਪੁਲੀਸ ਨੇ ਇਥੋਂ ਦੇ ਸ੍ਰੀ ਗੁਰੂ ਰਾਮਦਾਸ ਜੀ ਕੌਮਾਂਤਰੀ ਹਵਾਈ ਅੱਡਾ ਰਾਜਾਸਾਂਸੀ ਤੋਂ ਇੰਟਰਨੈਸ਼ਨਲ ਸਿੱਖ ਯੂਥ ਫੈਡਰੇਸ਼ਨ ਦੇ ਆਗੂ ਲਖਬੀਰ ਸਿੰਘ ਰੋਡੇ ਦੇ ਸਾਥੀ ਪਰਮਜੀਤ ਸਿੰਘ ਢਾਡੀ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਇਹ ਜਾਣਕਾਰੀ ਡੀਜੀਪੀ ਪੰਜਾਬ ਗੌਰਵ ਯਾਦਵ ਨੇ ਸੋਸ਼ਲ ਸਾਈਟ ਐਕਸ ’ਤੇ ਦਿੱਤੀ ਹੈ। ਪੁਲੀਸ ਨੇ ਕਿਹਾ ਕਿ ਢਾਡੀ ਕਥਿਤ ਤੌਰ ‘ਤੇ ਅਤਿਵਾਦੀ ਫੰਡਿੰਗ ਅਤੇ ਹੋਰ ਦੇਸ਼ ਵਿਰੋਧੀ ਗਤੀਵਿਧੀਆਂ ਵਿੱਚ ਸ਼ਾਮਲ ਸੀ।
The post ਲਖਬੀਰ ਸਿੰਘ ਰੋਡੇ ਦਾ ਸਾਥੀ ਪਰਮਜੀਤ ਸਿੰਘ ਢਾਡੀ ਰਾਜਾਸਾਂਸੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ appeared first on punjabitribuneonline.com.