ਨਵੀਂ ਦਿੱਲੀ, 8 ਦਸੰਬਰ
ਇਥੋਂ ਦੇ ਪੰਜਾਬੀ ਬਾਗ ਇਲਾਕੇ ਵਿੱਚ ਪੰਜਾਬ ਦੇ ਸਾਬਕਾ ਵਿਧਾਇਕ ਦੇ ਘਰ ਦੇ ਬਾਹਰ ਗੋਲੀਬਾਰੀ ਕਰਨ ਵਿੱਚ ਕਥਿਤ ਤੌਰ ’ਤੇ ਸ਼ਾਮਲ ਦੋ ਮੁਲਜ਼ਮਾਂ ਨੂੰ ਦਿਲੀ ਪੁਲੀਸ ਦੀ ਕ੍ਰਾਈਮ ਬ੍ਰਾਂਚ ਨੇ ਅੱਜ ਗ੍ਰਿਫ਼ਤਾਰ ਕਰ ਲਿਆ ਹੈ। ਮੁਲਜ਼ਮਾਂ ਦੀ ਪਛਾਣ ਆਕਾਸ਼ ਸੋਨੀਪਤ ਅਤੇ ਅਖਿਲ ਚਰਖੀ ਦਾਦਰੀ ਵਜੋਂ ਹੋਈ ਹੈ। ਇਹ ਦੋਵੇਂ ਗੋਲਡੀ ਬਰਾੜ-ਲਾਰੈਂਸ ਬਿਸ਼ਨੋਈ ਗੈਂਗ ਦੇ ਸ਼ੂਟਰ ਹਨ। 3 ਦਸੰਬਰ ਦੀ ਗੋਲੀਬਾਰੀ ਦੀ ਘਟਨਾ ਪੰਜਾਬ ਦੇ ਫਰੀਦਕੋਟ ਤੋਂ ਸਾਬਕਾ ਵਿਧਾਇਕ ਦੀਪ ਮਲਹੋਤਰਾ ਦੇ ਘਰ ਦੇ ਬਾਹਰ ਲੱਗੇ ਸੀਸੀਟੀਵੀ ਕੈਮਰੇ ਵਿੱਚ ਕੈਦ ਹੋ ਗਈ ਸੀ। ਸ਼ੂਟਰ ਪੈਦਲ ਆਇਆ ਅਤੇ ਕਈ ਵਾਰ ਫਾਇਰਿੰਗ ਕੀਤੀ।
The post ਦਿੱਲੀ ਪੁਲੀਸ ਨੇ ਗੋਲਡੀ ਬਰਾੜ ਦੇ ਦੋ ਸ਼ੂਟਰਾਂ ਨੂੰ ਗ੍ਰਿਫ਼ਤਾਰ ਕੀਤਾ appeared first on punjabitribuneonline.com.