ਪੱਤਰ ਪ੍ਰੇਰਕ
ਭੁੱਚੋ ਮੰਡੀ, 16 ਦਸੰਬਰ
ਸੇਂਟ ਕਬੀਰ ਕਾਨਵੈਂਟ ਸੀਨੀਅਰ ਸੈਕੰਡਰੀ ਸਕੂਲ ਭੁੱਚੋ ਖੁਰਦ ਵਿੱਚ ਸਾਲਾਨਾ ਸਮਾਗਮ ‘ਸਾਰੰਗ’ ਕਰਵਾਇਆ ਗਿਆ। ਇਸ ਵਿੱਚ ਸੈਂਟਰਲ ਯੂਨੀਵਰਸਿਟੀ ਆਫ ਪੰਜਾਬ ਦੇ ਵਾਈਸ ਚਾਂਸਲਰ ਡਾ. ਰਾਘਵੇਂਦਰ ਪੀ ਤਿਵਾੜੀ ਮੁੱਖ ਮਹਿਮਾਨ ਅਤੇ ਆਦੇਸ਼ ਮੈਡੀਕਲ ਯੂਨੀਵਰਸਿਟੀ ਬਠਿੰਡਾ ਦੇ ਰਜਿਸਟਰਾਰ ਡਾ. ਆਰਜੀ ਸੈਣੀ ਵਿਸ਼ੇਸ਼ ਮਹਿਮਾਨ ਵਜੋਂ ਸ਼ਾਮਲ ਹੋਏ। ਉਨ੍ਹਾਂ ਜੋਤੀ ਜਲਾ ਕੇ ਅਤੇ ਸਕੂਲ ਦੀ ਸੰਸਥਾਪਕ ਪ੍ਰਿੰਸੀਪਲ ਪੁਸ਼ਪਾ ਅਰੋੜਾ ਨੂੰ ਸ਼ਰਧਾਂਜਲੀ ਭੇਟ ਕਰਕੇ ਸਮਾਗਮ ਦੀ ਸ਼ੁਰੂਆਤ ਕੀਤੀ। ਪ੍ਰਿੰਸੀਪਲ ਮੈਡਮ ਕੰਚਨ ਨੇ ਸਕੂਲ ਦੀਆਂ ਗਤੀਵਿਧੀਆਂ ਦੀ ਰਿਪੋਰਟ ਪੇਸ਼ ਕੀਤੀ। ਵਿਦਿਆਰਥੀਆਂ ਵੱਲੋਂ ਪੇਸ਼ ਕੀਤੇ ਸੱਭਿਆਚਾਰਕ ਪ੍ਰੋਗਰਾਮ ਦੀ ਸ਼ੁਰੂਆਤ ਗਣੇਸ਼ ਵੰਦਨਾ ਨਾਲ ਕੀਤੀ ਗਈ। ਇਸ ਮੌਕੇ ਭਾਰਤੀ ਡਾਂਸ ਅਤੇ ਨਸ਼ਿਆਂ ਤੋਂ ਦੂਰ ਰਹਿਣ ਦਾ ਸੰਦੇਸ਼ ਦਿੰਦਾ ਨਾਟਕ ਖੋਖਲੀਆਂ ਜਿੰਦੜੀਆਂ, ਸੋਸ਼ਲ ਮੀਡੀਆ ਰਾਹੀਂ ਫ਼ੋਨ ਦੀ ਸਾਵਧਾਨੀ ਨਾਲ ਵਰਤੋਂ ਕਰਨ, ਮਹਿਲਾ ਸਸ਼ਕਤੀਕਰਨ ਰਾਹੀਂ ਔਰਤਾਂ ਨੂੰ ਅੱਗੇ ਲਿਆਉਣ ਅਤੇ ਸਾਰਾਗੜ੍ਹੀ ਰਾਹੀਂ ਬਹਾਦਰੀ ਦਾ ਸੰਦੇਸ਼ ਦੇਣ ਵਰਗੀਆਂ ਸ਼ਾਨਦਾਰ ਪੇਸ਼ਕਾਰੀਆਂ ਕੀਤੀਆਂ। ਇਸ ਮੌਕੇ ਪ੍ਰੋ. ਆਈਕਸੁਖੇਜਾ, ਪ੍ਰੋ. ਐਨਕੇ ਗੁਸਾਈਂ, ਪਵਨ ਮਹੇਸ਼ਵਰੀ, ਡਾ. ਹਰਜੋਤ ਭੱਠਲ, ਸ੍ਰੀ ਕਮਲ ਨਯਨ ਅਤੇ ਸਕੂਲ ਦੇ ਸਲਾਹਕਾਰ ਕਮੇਟੀ ਦੇ ਮੈਂਬਰ ਹਾਜ਼ਰ ਸਨ।
The post ਸੇਂਟ ਕਬੀਰ ਸਕੂਲ ਵਿੱਚ ਸਾਲਾਨਾ ਸਮਾਗਮ ਕਰਵਾਇਆ appeared first on punjabitribuneonline.com.