ਕੋਲਕਾਤਾ, 17 ਦਸੰਬਰ
ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨੇ ਨਵੀਂ ਦਿੱਲੀ ਵਿੱਚ ਸੰਸਦ ਦੀ ਇਮਾਰਤ ਦੀ ਸੁਰੱਖਿਆ ’ਚ ਸੰਨ੍ਹ ਲੱਗਣ ’ਤੇ ਗੰਭੀਰ ਚਿੰਤਾ ਪ੍ਰਟਾਉਂਦਿਆਂ ਕਿਹਾ ਕਿ ਇਹ ਇੱਕ ਬਹੁਤ ਗੰਭੀਰ ਮਾਮਲਾ ਹੈ। ਇਥੇ ਨੇਤਾ ਜੀ ਸੁਭਾਸ਼ ਚੰਦਰ ਕੌਮਾਂਤਰੀ ਹਵਾਈ ਅੱਡੇ ਤੋਂ ਨਵੀਂ ਦਿੱਲੀ ਲਈ ਰਵਾਨਾ ਹੋਣ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਬੈਨਰਜੀ ਨੇ ਆਖਿਆ, ‘‘ਸੰਸਦ ਦੀ ਸੁਰੱਖਿਆ ’ਚ ਸੰਨ੍ਹ ਲੱਗਣਾ ਇੱਕ ਬਹੁਤ ਗੰਭੀਰ ਮਾਮਲਾ ਹੈ। ਉਥੇ ਬਹੁਤ ਵੱਡੀ ਕੁਤਾਹੀ ਹੋਈ ਹੈ। ਕੇਂਦਰੀ ਗ੍ਰਹਿ ਮੰਤਰੀ ਇਹ ਪਹਿਲਾਂ ਹੀ ਸਵੀਕਾਰ ਕਰ ਚੁੱਕੇ ਹਨ। ਉਨ੍ਹਾਂ ਨੂੰ ਜਾਂਚ ਕਰਨ ਦਿਓ।’’ -ਪੀਟੀਆਈ
The post ਸੰਸਦ ਦੀ ਸੁਰੱਖਿਆ ’ਚ ਕੁਤਾਹੀ ਗੰਭੀਰ ਮਾਮਲਾ: ਮਮਤਾ ਬੈਨਰਜੀ appeared first on punjabitribuneonline.com.