ਸੁਰੱਖਿਆ ’ਚ ਸੰਨ੍ਹ ਮਾਮਲੇ ’ਚ ਭਾਜਪਾ ਦੇ ਸੰਸਦ ਮੈਂਬਰ ਸਿਮਹਾ ਦੇ ਬਿਆਨ ਦਰਜ ਕੀਤੇ: ਜੋਸ਼ੀ

ਸੁਰੱਖਿਆ ’ਚ ਸੰਨ੍ਹ ਮਾਮਲੇ ’ਚ ਭਾਜਪਾ ਦੇ ਸੰਸਦ ਮੈਂਬਰ ਸਿਮਹਾ ਦੇ ਬਿਆਨ ਦਰਜ ਕੀਤੇ: ਜੋਸ਼ੀ


ਨਵੀ ਦਿੱਲੀ, 22 ਦਸੰਬਰ
ਸੰਸਦੀ ਮਾਮਲਿਆਂ ਬਾਰੇ ਮੰਤਰੀ ਪ੍ਰਹਿਲਾਦ ਜੋਸ਼ੀ ਨੇ ਅੱਜ ਕਿਹਾ ਕਿ ਸੰਸਦ ਸੁਰੱਖਿਆ ਸੰਨ੍ਹ ਮਾਮਲੇ ’ਚ ਭਾਜਪਾ ਦੇ ਲੋਕ ਸਭਾ ਮੈਂਬਰ ਪ੍ਰਤਾਪ ਸਿਮਹਾ ਦਾ ਬਿਆਨ ਦਰਜ ਕੀਤਾ ਗਿਆ ਹੈ। ਇੱਥੇ ਪ੍ਰੈੱਸ ਕਾਨਫਰੰਸ ’ਚ ਸ੍ਰੀ ਜੋਸ਼ੀ ਨੇ ਕਿਹਾ ਕਿ 13 ਦਸੰਬਰ ਨੂੰ ਸੁਰੱਖਿਆ ਵਿੱਚ ਕੁਤਾਹੀ ਦੀ ਜਾਂਚ ਜਾਰੀ ਹੈ ਅਤੇ ਰਿਪੋਰਟ ਆਉਣ ਤੋਂ ਬਾਅਦ ਕਾਨੂੰਨ ਤਹਿਤ ਅਗਲੀ ਕਾਰਵਾਈ ਕੀਤੀ ਜਾਵੇਗੀ। 2001 ਵਿਚ ਸੰਸਦ ‘ਤੇ ਹੋਏ ਅਤਿਵਾਦੀ ਹਮਲੇ ਦੀ ਬਰਸੀ ‘ਤੇ ਸਾਗਰ ਸ਼ਰਮਾ ਅਤੇ ਮਨੋਰੰਜਨ ਡੀ ਨੇ ਸਿਫ਼ਰ ਕਾਲ ਦੌਰਾਨ ਲੋਕ ਸਭਾ ਦੀ ਦਰਸ਼ਕ ਗੈਲਰੀ ਤੋਂ ਸਦਨ ਵਿਚ ਛਾਲ ਮਾਰ ਦਿੱਤੀ ਅਤੇ ਪੀਲੀ ਗੈਸ ਛੱਡੀ ਸੀ। ਹਾਲਾਂਕਿ ਸੰਸਦ ਮੈਂਬਰਾਂ ਨੇ ਉਸ ਨੂੰ ਫੜ ਲਿਆ। ਸ਼ਰਮਾ ਅਤੇ ਮਨੋਰੰਜਨ ਨੂੰ ਸਿਮਹਾ ਦੇ ਦਫਤਰ ਨੇ ਦਰਸ਼ਕਾਂ ਦੀ ਗੈਲਰੀ ਲਈ ਪਾਸ ਜਾਰੀ ਕੀਤੇ ਸਨ। ਸਿਮਹਾ ਮੈਸੂਰ ਤੋਂ ਲੋਕ ਸਭਾ ਮੈਂਬਰ ਹੈ।

The post ਸੁਰੱਖਿਆ ’ਚ ਸੰਨ੍ਹ ਮਾਮਲੇ ’ਚ ਭਾਜਪਾ ਦੇ ਸੰਸਦ ਮੈਂਬਰ ਸਿਮਹਾ ਦੇ ਬਿਆਨ ਦਰਜ ਕੀਤੇ: ਜੋਸ਼ੀ appeared first on punjabitribuneonline.com.



Source link