ਨਿੱਜੀ ਪੱਤਰ ਪ੍ਰੇਰਕ
ਲੁਧਿਆਣਾ, 24 ਦਸੰਬਰ
ਪੁਲੀਸ ਕਮਿਸ਼ਨਰ ਦੀਆਂ ਹਦਾਇਤਾਂ ਤਹਿਤ ਪੁਲੀਸ ਵੱਲੋਂ ਪਾਬੰਦੀਸ਼ੁਦਾ ਚੀਨੀ ਡੋਰ ਖ਼ਿਲਾਫ਼ ਮੁਹਿੰਮ ਤੇਜ਼ ਕੀਤੀ ਗਈ ਹੈ ਜਿਸ ਅਧੀਨ ਵੱਖ-ਵੱਖ ਥਾਣਿਆਂ ਦੀ ਪੁਲੀਸ ਸਰਗਰਮੀ ਨਾਲ ਕੰਮ ਕਰ ਰਹੀ ਹੈ। ਇਸ ਤਹਿਤ ਥਾਣਾ ਹੈਬੋਵਾਲ ਦੀ ਪੁਲੀਸ ਨੇ ਦੋ ਜਣਿਆਂ ਨੂੰ ਭਾਰੀ ਮਾਤਰਾ ਵਿੱਚ ਪਾਬੰਦੀਸ਼ੁਦਾ ਚੀਨੀ ਡੋਰ ਸਮੇਤ ਗ੍ਰਿਫ਼ਤਾਰ ਕੀਤਾ ਹੈ।
ਵਧੀਕ ਡਿਪਟੀ ਕਮਿਸ਼ਨਰ ਪੁਲੀਸ ਰੁਪਿੰਦਰ ਕੌਰ ਸਰਾਂ ਨੇ ਦੱਸਿਆ ਕਿ ਐਂਟੀ ਨਾਰਕੋਟਿਕ ਸੈੱਲ ਦੇ ਇੰਚਾਰਜ ਜਸਵੀਰ ਸਿੰਘ ਦੀ ਦੇਖ-ਰੇਖ ਹੇਠ ਥਾਣੇਦਾਰ ਰਾਜ ਕੁਮਾਰ ਦੀ ਅਗਵਾਈ ਹੇਠ ਪੁਲੀਸ ਪਾਰਟੀ ਨੇ ਗਸ਼ਤ ਦੌਰਾਨ ਮੁਕੁਲ ਵਾਸੀ ਗਲੀ ਨੰਬਰ 1, ਗੋਪਾਲ ਨਗਰ ਅਤੇ ਹਰਮਨਪ੍ਰੀਤ ਸਿੰਘ ਵਾਸੀ ਗਲੀ ਨੰਬਰ 11, ਪਵਿੱਤਰ ਨਗਰ ਨੂੰ ਗ੍ਰਿਫ਼ਤਾਰ ਕੀਤਾ ਹੈ। ਉਨ੍ਹਾਂ ਦੱਸਿਆ ਕਿ ਪੁਲੀਸ ਪਾਰਟੀ ਗਸ਼ਤ ਦੇ ਸਬੰਧ ਵਿੱਚ ਗੋਪਾਲ ਨਗਰ ਪੁੱਲੀ ਮੌਜੂਦ ਸੀ ਤਿ ਪਤਾ ਲੱਗਣ ’ਤੇ ਦੋਵਾਂ ਨੂੰ ਘਰ ਦੇ ਬਾਹਰ ਪਾਬੰਦੀਸ਼ੁਦਾ ਚੀਨੀ ਡੋਰ ਰੱਖ ਕੇ ਵੇਚਣ ਲਈ ਗਾਹਕਾਂ ਦਾ ਇੰਤਜ਼ਾਰ ਕਰਦਿਆਂ ਕਾਬੂ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਤਲਾਸ਼ੀ ਦੌਰਾਨ ਇਨ੍ਹਾਂ ਕੋਲੋਂ 165 ਗੱਟੂ ਚੀਨੀ ਡੋਰ ਬਰਾਮਦ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਪੁਲੀਸ ਵੱਲੋਂ ਪਾਬੰਦੀਸ਼ੁਦਾ ਚੀਨੀ ਡੋਰ ਸਟਾਕ ਕਰਨ, ਵੇਚਣ ਅਤੇ ਵਰਤਣ ਦੀ ਮਨਾਹੀ ਦੇ ਹੁਕਮ ਨੂੰ ਸਖ਼ਤੀ ਨਾਲ ਲਾਗੂ ਕੀਤਾ ਜਾਵੇਗਾ।
The post ਦੋ ਜਣੇ ਪਾਬੰਦੀਸ਼ੁਦਾ ਚੀਨੀ ਡੋਰ ਸਮੇਤ ਗ੍ਰਿਫ਼ਤਾਰ appeared first on punjabitribuneonline.com.